Punjabi

ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਓਰੋ ਵੱਲੋਂ ਕੀਤਾ ਗਿਆ ਰੋਜਗਾਰ ਮੇਲੇ ਦਾ ਆਯੋਜਨ।

*ਰੁਜ਼ਗਾਰ ਮੇਲੇ ‘ਚ 232 ਪ੍ਰਾਰਥੀਆਂ ਨੇ ਲਿਆ ਭਾਗ*

 

*ਡਿਪਟੀ ਕਮਿਸ਼ਨਰ ਵੱਲੋਂ 22 ਪ੍ਰਾਰਥੀਆਂ ਨੂੰ ਦਿੱਤੇ ਗਏ ਆਫਰ ਲੈਟਰ*

ਜੇਐਲ ਨਿਊਜ਼/JL NEWS

ਐਸ.ਏ.ਐਸ ਨਗਰ(ਪੰਜਾਬ) 02-06-2022

ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਓਰੋ, ਐਸ.ਏ.ਐਸ ਨਗਰ ਵੱਲੋਂ ਪੰਜਾਬ ਸਰਕਾਰ ਦੇ ਘਰ-ਘਰ ਰੋਜਗਾਰ ਸਕੀਮ ਅਧੀਨ ਜਿਲ੍ਹੇ ਦੇ ਨੌਜਵਾਨਾਂ ਨੂੰ ਰੋਜਗਾਰ ਦੇ ਅਵਸਰ ਮੁਹੱਇਆ ਕਰਵਾਉਣ ਲਈ ਅੱਜ ਸਰਕਾਰੀ ਕਾਲਜ, ਫੇਜ਼-6, ਐਸ.ਏ.ਐਸ ਨਗਰ ਵਿਖੇ ਰੋਜਗਾਰ ਮੇਲੇ ਦਾ ਆਯੋਜਨ ਕੀਤਾ ਗਿਆ ਇਸ ਮੇਲੇ ਵਿੱਚ ਸ੍ਰੀ ਅਮਿਤ ਤਲਵਾੜ ਡਿਪਟੀ ਕਮਿਸ਼ਨਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਮੇਲੇ ਵਿੱਚ ਮੌਜੂਦ ਪ੍ਰਾਰਥੀਆਂ ਦੀ ਹੋਂਸਲਾ ਅਫਜਾਈ ਕੀਤੀ ਅਤੇ ਇੰਟਰਵਿਊ ਲਈ ਸ਼ੁਭਕਾਮਨਾਵਾਂ ਦਿੱਤਿਆ। ਉਨ੍ਹਾਂ ਵੱਲੋਂ 22 ਸਫਲ ਪ੍ਰਾਰਥੀਆਂ ਨੂੰ ਆਫਰ ਲੈਟਰ ਦਿੱਤੇ ਗਏ।

ਵਧੇਰੇ ਜਾਣਕਾਰੀ ਦਿੰਦਿਆਂ ਸ੍ਰੀ ਅਮਰਦੀਪ ਸਿੰਘ ਗੁਜਰਾਲ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਨੇ ਦੱਸਿਆ ਕਿ ਰੁਜ਼ਗਾਰ ਮੇਲੇ ਦੌਰਾਨ ਆਈ.ਸੀ.ਆਈ, ਸੀ.ਬੀ.ਐਲ, ਐਸ.ਬੀ.ਆਈ, ਐਕਸਿਜ਼ ਬੈਂਕ, ਲਿਯੋਮ ਅਤੇ ਪੁਖਰਾਜ ਜਿਹਿਆਂ ਕੰਪਨੀਆਂ ਨੇ ਸ਼ਮੂਲਿਅਤ ਕੀਤੀ। ਉਨ੍ਹਾਂ ਕਿਹਾ ਉਕਤ ਮੇਲੇ ਵਿੱਚ 232 ਪ੍ਰਾਰਥੀਆਂ ਨੇ ਭਾਗ ਲਿਆ। ਉਨ੍ਹਾਂ ਦੱਸਿਆ ਮੇਲੇ ਵਿੱਚ ਆਏ 157 ਪ੍ਰਾਰਥੀਆਂ ਨੂੰ ਉਨ੍ਹਾਂ ਦੀ ਯੋਗਤਾ ਅਨੁਸਾਰ ਵੱਖ-ਵੱਖ ਕੰਪਨੀਆਂ ਵੱਲੋਂ ਸ਼ਾਰਟਲਿਸਟ ਕੀਤਾ ਗਿਆ।

ਇਸ ਮੌਕੇ ਸ਼੍ਰੀਮਤੀ ਮੀਨਾਕਸ਼ੀ ਗੋਇਲ ਡਿਪਟੀ ਡਾਇਰੈਕਟਰ, ਸ਼੍ਰੀ ਮੰਜੇਸ਼ ਸ਼ਰਮਾ ਡਿ.ਸੀ.ਈ.ਓ, ਸ੍ਰੀਮਤੀ ਹਰਜੀਤ ਗੁਜਰਾਲ ਪ੍ਰਿੰਸੀਪਲ, ਸ਼੍ਰੀਮਤੀ ਰਸ਼ਮੀ ਪ੍ਰਭਾਕਰ ਪਲੇਸਮੈਂਟ ਇੰਚਾਰਜ, ਸ਼੍ਰੀ ਘਨਸ਼ਾਮ ਸਿੰਘ ਪ੍ਰੋਫੈਸਰ, ਡਾ. ਜਸਪਾਲ ਸਿੰਘ ਅਤੇ ਡੀ.ਬੀ.ਈ.ਈ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।

Related posts

ਹਰ ਕਿੱਤੇ ਨਾਲ ਜੁੜੇ ਲੋਕਾਂ ਨੂੰ ਵੋਟ ਪਾਉਣ ਲਈ ਕੀਤਾ ਜਾ ਰਿਹਾ ਪ੍ਰੇਰਿਤ: ਜਤਿੰਦਰ ਜੋਰਵਾਲ

JL News

ਨਸ਼ਿਆਂ ਤੇ ਗੈਂਗਸਟਰਾਂ ਖ਼ਿਲਾਫ਼ ਪੰਜਾਬ ਪੁਲਿਸ ਵੱਲੋਂ ਨਿਰੰਤਰ ਮੁਹਿੰਮ ਚਲਾਈ ਜਾਵੇਗੀ ਏ.ਡੀ.ਜੀ.ਪੀ. ਅਰਪਿਤ ਸ਼ੁਕਲਾ

JL News

ਬੱਚਿਆ ਤੋਂ ਭੀਖ ਮੰਗਵਾਉਣ ਅਤੇ ਬਾਲ ਮਜਦੂਰੀ ਕਰਵਾਉਣ ਵਾਲੇ ਤੇ ਹੋਵੇਗੀ ਐਫ. ਆਈ. ਆਰ – ਡਿਪਟੀ ਕਮਿਸ਼ਨਰ

JL News
Download Application