Punjabi

ਪ੍ਰਦਰਸ਼ਨ ਕਰ ਰਹੇ ਕਾਂਗਰਸੀ ਪੁਲਿਸ ਨੇ ਲਏ ਹਿਰਾਸਤ ਵਿੱਚ,ਇਸ ਬਾਰੇ ਸੀ ਐੱਮ ਦਾ ਕੀ ਕਹਿਣਾ ਪੜੋ ਖ਼ਬਰ ।

 

ਪੰਜਾਬ ਦੀ ਬਚੀ-ਖੁਚੀ ਕਾਂਗਰਸ ਬਿਨ੍ਹਾਂ ਸਮਾਂ ਲਏ ਹੀ ਰਿਸ਼ਵਤ ਦੇ ਕੇਸਾਂ ਦਾ ਸਾਹਮਣਾ ਕਰ ਰਹੇ ਅਪਣੇ ਲੀਡਰਾਂ ਦੇ ਹੱਕ ‘ਚ ਮੇਰੀ ਰਿਹਾਇਸ਼ ਅੱਗੇ ਧਰਨਾ ਦੇਣ ਆਏ ਸਨ। – ਸੀ ਐੱਮ

ਜੇ ਐਲ ਨਿਊਜ਼ / JL NEWS

ਚੰਡੀਗੜ੍ਹ   /  09-06-2022

ਅੱਜ ਮੁੱਖ ਮੰਤਰੀ ਰਿਹਾਇਸ਼ ‘ਤੇ ਕਾਂਗਰਸ ਪਾਰਟੀ ਪੰਜਾਬ ਵੱਲੋਂ ਧਰਨਾ ਦਿੱਤਾ ਗਿਆ ਜਿਸ ਤੋਂ ਬਾਅਦ ਉਹਨਾਂ ਨੂੰ ਹਿਰਾਸਤ ਵਿਚ ਵੀ ਲੈ ਲਿਆ ਗਿਆ ਹੈ। ਕਾਂਗਰਸ ਦੇ ਇਸ ਧਰਨੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਾਂਗਰਸ ਦੀ ਆਲੋਚਨਾ ਕੀਤੀ ਅਤੇ ਟਵੀਟ ਕਰਦਿਆਂ ਲਿਖਿਆ ਕਿ ਮੈਨੂੰ ਇਸ ਦਾ ਦੁੱਖ ਲੱਗ ਰਿਹਾ ਹੈ ਕਿ ਪੰਜਾਬ ਦੀ ਬਚੀ-ਖੁਚੀ ਕਾਂਗਰਸ ਬਿਨ੍ਹਾਂ ਸਮਾਂ ਲਏ ਹੀ ਰਿਸ਼ਵਤ ਦੇ ਕੇਸਾਂ ਦਾ ਸਾਹਮਣਾ ਕਰ ਰਹੇ ਅਪਣੇ ਲੀਡਰਾਂ ਦੇ ਹੱਕ ‘ਚ ਮੇਰੀ ਰਿਹਾਇਸ਼ ਅੱਗੇ ਧਰਨਾ ਦੇਣ ਆਏ ਸਨ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਧਰਨੇ ਤੋਂ ਇਹ ਸਬੂਤ ਮਿਲਦਾ ਹੈ ਕਿ ਕਾਂਗਰਸ ਪਾਰਟੀ ਪੰਜਾਬ ਲੁੱਟਣ ਵਾਲਿਆਂ ਦਾ ਸਾਥ ਦਿੰਦੀ ਹੈ। ਇਸ ਤੋਂ ਅੱਗੇ ਮੁੱਖ ਮੰਤਰੀ ਨੇ ਕਿਹਾ ਕਿ ਰਿਸ਼ਵਤ ਕਾਂਗਰਸ ਦੇ ਖੂਨ ‘ਚ ਹੈ। ਉਨ੍ਹਾਂ ਕਾਂਗਰਸ ਨੂੰ ਸਵਾਲ ਵੀ ਕੀਤਾ ਤੇ ਕਿਹਾ ਕਿ ਕਾਂਗਰਸੀ ਧਰਨੇ ਦੌਰਾਨ ਨਾਅਰੇ ਲਾ ਰਹੇ ਸਨ ਕਿ ‘ਸਾਡਾ ਹੱਕ, ਐਥੇ ਰੱਖ’ ਕੀ ਇਸਦਾ ਮਤਲਬ ਇਹ ਹੈ ਕਿ ਰਿਸ਼ਵਤਖੋਰੀ ਕਾਂਗਰਸ ਦਾ ਹੱਕ ਹੈ?

ਦਰਅਸਲ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਪੰਜਾਬ ਕਾਂਗਰਸ ਦਾ ਵਫ਼ਦ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣ ਲਈ ਉਹਨਾਂ ਦੀ ਰਿਹਾਇਸ਼ ’ਤੇ ਪਹੁੰਚਿਆ ਸੀ। ਰਾਜਾ ਵੜਿੰਗ ਦਾ ਕਹਿਣਾ ਹੈ ਕਿ ਉਹਨਾਂ ਨੂੰ ਅੰਦਰ ਲਿਜਾ ਕੇ ਉਹਨਾਂ ਦੀ ਚੈਕਿੰਗ ਕੀਤੀ ਗਈ ਅਤੇ ਉਸ ਤੋਂ ਬਾਅਦ ਉਹਨਾਂ ਦੇ ਫੋਨ ਰੱਖ ਲਏ ਗਏ। ਕਾਂਗਰਸ ਦਾ ਕਹਿਣਾ ਹੈ ਕਿ ਉਹਨਾਂ ਨੂੰ ਕਾਫੀ ਸਮਾਂ ਬਿਠਾ ਕੇ ਰੱਖਿਆ ਪਰ ਬਾਅਦ ਵਿਚ ਕਹਿ ਦਿੱਤਾ ਗਿਆ ਕਿ ਮੁੱਖ ਮੰਤਰੀ ਉਹਨਾਂ ਨਾਲ ਕੱਲ੍ਹ 1 ਵਜੇ ਮੁਲਾਕਾਤ ਕਰਨਗੇ। ਇਸ ਲਈ ਕਾਂਗਰਸ ਦੀ ਲੀਡਰਸ਼ਿਪ ਕੱਲ੍ਹ 1 ਵਜੇ ਤੱਕ ਧਰਨੇ ਉੱਤੇ ਬੈਠੇਗੀ।

ਕਾਂਗਰਸ ਦਾ ਕਹਿਣਾ ਹੈ ਕਿ ਅਸੀਂ ਉਦੋਂ ਤੱਕ ਨਹੀਂ ਉੱਠਾਂਗੇ ਜਦੋਂ ਤੱਕ ਮੁੱਖ ਮੰਤਰੀ ਦਾ ਕੋਈ ਜਵਾਬ ਨਹੀਂ ਆਉਂਦਾ। ਪ੍ਰਤਾਪ ਸਿੰਘ ਬਾਜਵਾ ਦਾ ਕਹਿਣਾ ਹੈ ਕਿ ਦੇਸ਼ ਦੇ ਇਤਿਹਾਸ ਵਿਚ ਪਹਿਲੀ ਵਾਰ ਕਿਸੇ ਸੂਬੇ ਦੀ ਸਰਕਾਰ ਨੇ ਮੁੱਖ ਵਿਰੋਧੀ ਧਿਰ ਨੂੰ ਜ਼ਲੀਲ ਕੀਤਾ ਹੈ। ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਅੱਜ ਲੋਕਤੰਤਰ ਦਾ ਘਾਣ ਹੋਇਆ ਹੈ।

 

ਰਾਜਾ ਵੜਿੰਗ ਨੇ ਕਿਹਾ ਕਿ ਅਸੀਂ ਮੁੱਖ ਮੰਤਰੀ ਤੋਂ ਮੀਟਿੰਗ ਲਈ ਸਮਾਂ ਮੰਗਿਆ ਸੀ ਫ਼ਿਰ ਵੀ ਸਾਨੂੰ ਪੌਣਾ ਘੰਟਾ ਮੁੱਖ ਮੰਤਰੀ ਨਿਵਾਸ ਦੇ ਬਾਹਰ ਖੜ੍ਹਾ ਰੱਖਿਆ ਗਿਆ। ਮੁੱਖ ਮੰਤਰੀ ਨਿਵਾਸ ਦੇ ਅੰਦਰ ਜਾਣ ਲਈ ਰਾਜਾ ਵੜਿੰਗ ਅਤੇ ਅਧਿਕਾਰੀਆਂ ਵਿਚਾਲੇ ਬਹਿਸ ਹੋ ਗਈ। ਰਾਜਾ ਵੜਿੰਗ ਨੇ ਕਿਹਾ ਕਿ ਅਸੀਂ ਪੰਜਾਬ ਦੀ ਗੱਲ ਕਰਨ ਆਏ ਹਾਂ। ਕਾਂਗਰਸ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਸੰਗਤ ਸਿੰਘ ਗਿਲਜੀਆਂ ਵਿਰੁੱਧ ਭ੍ਰਿਸ਼ਟਾਚਾਰ ਦੇ ਕੇਸ ਦਾ ਵਿਰੋਧ ਕਰ ਰਹੀ ਹੈ। ਉਹਨਾਂ ਕਿਹਾ ਕਿ ‘ਆਪ’ ਸਰਕਾਰ ਬਦਲੇ ਦੀ ਕਾਰਵਾਈ ਕਰ ਰਹੀ ਹੈ। ਇਸ ਤੋਂ ਇਲਾਵਾ ਕਾਨੂੰਨ ਵਿਵਸਥਾ ਨੂੰ ਲੈ ਕੇ ਵੀ ਉਹ ਸਰਕਾਰ ਦਾ ਵਿਰੋਧ ਕਰ ਰਹੇ ਹਨ।

 

 

Related posts

ਜਾਅਲੀ ਡਿਗਰੀਆਂ ਨਾਲ ਸਰਕਾਰੀ ਨੌਕਰੀਆਂ ‘ਤੇ ਬੈਠੇ ਲੋਕਾਂ ਤੇ ਹੋਵੇਗੀ ਕਾਰਵਾਈ: CM ਭਗਵੰਤ ਮਾਨ

JL News

ਬਸੀ ਪਠਾਣਾ ਦੇ ਮਨਪ੍ਰੀਤ ਸਿੰਘ ਨੂੰ ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਸਦਕਾ ਮਿਲੀ ਨੌਕਰੀ

JL News

ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਵੱਲੋਂ ਬੀ.ਐੱਸ.ਐੱਫ ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਸਰਹੱਦੀ ਪਿੰਡਾਂ ਦੀਆਂ ਡਿਫੈਂਸ ਕਮੇਟੀਆਂ ਨਾਲ ਮੀਟਿੰਗਾਂ

JL News
Download Application