Punjabi

ਮੂੰਗੀ ਦੀ ਫਸਲ ਦੀ ਖਰੀਦ ਦੌਰਾਨ ਕਿਸਾਨਾਂ ਨੂੰ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ-ਡਿਪਟੀ ਕਮਿਸ਼ਨਰ

*ਮੂੰਗ ਦੀ ਫਸਲ ਦੀ ਕਿਸਾਨਾਂ ਨੂੰ ਹੋਵੇਗੀ ਆਨਲਾਈਨ ਅਦਾਇਗੀ-ਜਸਪ੍ਰੀਤ ਸਿੰਘ

 

 

*ਡਿਪਟੀ ਕਮਿਸ਼ਨਰ ਨੇ ਮੂੰਗ ਦੀ ਫਸਲ ਦੇ ਖਰੀਦ ਪ੍ਰਕਿਰਿਆ ਦਾ ਲਿਆ ਜਾਇਜ਼ਾ

 

ਜੇਐਲ ਨਿਊਜ਼ / JL NEWS

ਮਾਨਸਾ(ਪੰਜਾਬ)   /    10-06-2022

ਜ਼ਿਲਾ ਮਾਨਸਾ ਵਿਖੇ ਮੂੰਗੀ ਦੀ ਫਸਲ ਦੀ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜਾਉਣ ਲਈ ਡਿਪਟੀ ਕਮਿਸ਼ਨਰ ਸ਼੍ਰੀ ਜਸਪ੍ਰੀਤ ਸਿੰਘ ਨੇ ਅੱਜ ਸਥਾਨਕ ਕਾਨਫਰੰਸ ਹਾਲ ਵਿਖੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲੇ ਅੰਦਰ ਕਰੀਬ 10 ਹਜ਼ਾਰ ਮੀਟਰਕ ਟਨ ਮੂੰਗੀ ਦੀ ਫਸਲ ਦੀ ਆਮਦ ਹੋਣ ਦੀ ਸੰਭਾਵਨਾ ਹੈ। ਉਨਾਂ ਦੱਸਿਆ ਕਿ ਮੰਡੀਆਂ ’ਚ ਕਿਸਾਨਾਂ ਦੀ ਫਸਲ ਖਰੀਦਣ ਲਈ ਲੋੜੀਂਦਾ ਸਟਾਫ ਨਿਯੁਕਤ ਕਰ ਦਿੱਤਾ ਗਿਆ ਹੈ। ਮੁੰਗੀ ਦੀ ਫਸਲ ਦੀ ਖਰੀਦ ਅੰਦਰ ਬਾਰਦਾਨੇ ਦੀ ਕੋਈ ਘਾਟ ਨਹੀ ਆਉਣ ਦਿੱਤੀ ਜਾਵੇਗੀ। ਉਨਾਂ ਖਰੀਦ ਕਾਰਜ਼ਾਂ ਨਾਲ ਜੁੜੇ ਅਧਿਕਾਰੀਆਂ ਨੂੰ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੂੰਗ ਦਾਲ ਪ੍ਰਤੀ ਬੈਗ ਦੀ ਭਰਤੀ 50 ਕਿਲੋ ਦੇ ਹਿਸਾਬ ਨਾਲ ਕਰਨ ਦੇ ਆਦੇਸ਼ ਦਿੱਤੇ।
ਉਨਾਂ ਮਾਰਕੀਟ ਕਮੇਟੀ ਦਫ਼ਤਰ ਦੇ ਅਧਿਕਾਰੀਆਂ ਨੂੰ ਕਿਸਾਨਾਂ ਦੀ ਸੁਵਿਧਾ ਲਈ ਭੌ ਵੇਰਵੇ ਅਨਾਜ ਖਰੀਦ ਪੋਰਟਲ ਦੇ ਦਰਜ਼ ਕਰਵਾਉਣ ਲਈ ਹੈਲਪ ਡੈਸਕ ਲਗਾਉਣ ਦੀ ਹਦਾਇਤ ਕੀਤੀ। ਉਨਾਂ ਕਿਹਾ ਕਿ ਭੂਮੀ ਦੇ ਵੇਰਵੇ ਅਤੇ ਗਿਰਦਾਵਰੀ ਪੰਜਾਬ ਮੰਡੀ ਬੋਰਡ ਦੇ ਪੋਰਟਲ emandikaran-pb.in ਅਤੇ ਖੁਰਾਕ ਸਿਵਲ ਸਪਲਾਈ ਦੇ ਪੋਰਟਲ annajkhrid.in ’ਤੇ ਦਰਜ਼ ਤੇ ਤਸਦੀਕ ਕਰਵਾਈ ਜਾਵੇ। ਕਿਸਾਨਾਂ ਦੀ ਭੂਮੀ ਦੇ ਵੇਰਵੇ ਸਬੰਧਤ ਪਟਵਾਰੀ ਵੱਲੋਂ ਤਸਦੀਕ ਕੀਤੇ ਜਾਣਗੇ। ਉਨਾਂ ਦੱਸਿਆ ਕਿ ਖਰੀਦ ਕੀਤੀ ਕਿ ਮੂੰਗ ਦੀ ਅਦਾਇਗੀ ਆਨਲਾਈਨ ਵਿਧੀ ਨਾਲ anaajkharidportal ਰਾਹੀਂ ਕੀਤੀ ਜਾਵੇਗੀ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰ. ਉਪਕਾਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਟੀ.ਬੈਨਿਥ, ਐਸ਼.ਡੀ.ਐਮ. ਸਰਦੂਲਗੜ ਪੂਨਮ ਸਿੰਘ, ਡੀ.ਐਮ. ਮਾਰਕਫੈਡ ਮਨੀਸ਼ ਗਰਗ, ਮੁੱਖ ਖੇਤੀਬਾੜੀ ਅਫ਼ਸਰ ਮਨਜੀਤ ਸਿੰਘ, ਨਾਇਬ ਤਹਿਸੀਲਦਾਰ ਨਵਜੀਵਨ ਛਾਬੜਾ, ਨਾਇਬ ਤਹਿਸੀਲਦਾਰ ਸਰਦੂਲਗੜ ਬਲਵਿੰਦਰ ਸਿੰਘ ਸਮੇਤ ਹੋਰ ਸਬੰਧਤ ਅਧਿਕਾਰੀ ਹਾਜਰ ਸਨ।

Related posts

ਪੰਜਾਬ ਸਰਕਾਰ ਵੱਲੋਂ ਹਲਕੇ ਦੇ ਵਿਕਾਸ ਲਈ ਸੁਹਿਰਦ ਯਤਨ ਜਾਰੀ-ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ

JL News

ਸੀਐੱਮ ਮਾਨ ਤੇ ਡਾ. ਗੁਰਪ੍ਰੀਤ ਕੌਰ ਨੇ ਲਈਆਂ ਲਾਵਾਂ,ਵੇਖੋ ਤਸਵੀਰਾਂ-

JL News

ਜਾਅਲੀ ਡਿਗਰੀਆਂ ਨਾਲ ਸਰਕਾਰੀ ਨੌਕਰੀਆਂ ‘ਤੇ ਬੈਠੇ ਲੋਕਾਂ ਤੇ ਹੋਵੇਗੀ ਕਾਰਵਾਈ: CM ਭਗਵੰਤ ਮਾਨ

JL News
Download Application