Punjabi

ਬੱਚਿਆ ਤੋਂ ਭੀਖ ਮੰਗਵਾਉਣ ਅਤੇ ਬਾਲ ਮਜਦੂਰੀ ਕਰਵਾਉਣ ਵਾਲੇ ਤੇ ਹੋਵੇਗੀ ਐਫ. ਆਈ. ਆਰ – ਡਿਪਟੀ ਕਮਿਸ਼ਨਰ

ਜੇਐਲ ਨਿਊਜ਼/ JL NEWS

ਸ੍ਰੀ ਮੁਕਤਸਰ ਸਾਹਿਬ(ਪੰਜਾਬ) /    10-06-2022

ਸ੍ਰੀ ਵਨੀਤ ਕੁਮਾਰ ਆਈ.ਏ.ਐਸ ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ, ਵੱਲੋ ਅੱਜ਼ ਬਾਲ ਮਜਦੂਰੀ ਅਤੇ ਬਾਲ ਭਿੱਖਿਆ ਰੋਕੂ ਟਾਸਕ ਫੋਰਸ ਨਾਲ ਮੀਟਿੰਗ ਕੀਤੀ ਅਤੇ ਦੱਸਿਆ ਕਿ ਬੱਚਿਆਂ ਤੋਂ ਬਾਲ ਭਿੱਖਿਆ ਅਤੇ ਬਾਲ ਮਜਦੂਰੀ ਕਰਵਾਉਣ ਵਾਲੇ ਤੇ ਐਫ. ਆਈ. ਆਰ ਦਰਜ ਕੀਤੀ ਜਾਵੇਗੀ।
ਮੀਟਿੰਗ ਦੌਰਾਨ ਜਿਲ੍ਹਾ ਬਾਲ ਸੁਰੱਖਿਆ ਅਫਸਰ, ਡਾ.ਸ਼ਿਵਾਨੀ ਨਾਗਪਾਲ ਵੱਲੋਂ ਦੱਸਿਆ ਗਿਆ ਕਿ ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ 1 ਜੂਨ ਤੋਂ 30 ਜੂਨ 2022 ਤੱਕ ਬਾਲ ਮਜਦੂਰੀ ਖਾਤਮਾ ਦਿਵਸ ਮਨਾਇਆ ਜਾ ਰਿਹਾ ਹੈ। ਇਸ ਤਹਿਤ ਛੋਟੇ-ਛੋਟੇ ਬੱਚੇ, ਜਿੰਨ੍ਹਾਂ ਨੂੰ ਸਕੂਲ ਵਿੱਚ ਪੜ੍ਹਨਾ ਚਾਹੀਦਾ ਸੀ ਉਹ ਮਾਂ-ਬਾਪ ਦੀਆਂ ਜਿੰਮੇਵਾਰੀਆਂ ਨੂੰ ਨਿਭਾਉਂਦੇ ਹੋਏ ਬਾਲ ਮਜਦੂਰੀ ਕਰਦੇ ਹਨ ਅਤੇ ਚੰਦ ਪੈਸਿਆਂ ਦੇ ਲਈ ਬੱਚਿਆਂ ਦਾ ਭਵਿੱਖ ਖਤਰੇ ਵਿੱਚ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਨੇ ਇਨ੍ਹਾਂ ਬੱਚਿਆਂ ਦੇ ਭਵਿੱਖ ਨੂੰ ਸਵਾਰਨ ਲਈ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਚਲਾਏ ਜਾ ਰਹੇ ਪ੍ਰੋਗਰਾਮ “ਵਿੱਦਿਆ ਪ੍ਰਕਾਸ਼ ਸਕੂਲ ਵਾਪਸੀ ਦਾ ਆਗਾਜ” ਤਹਿਤ ਬੱਚਿਆਂ ਨੂੰ ਸਕੂਲਾਂ ਵਿੱਚ ਦਾਖਲ ਕਰਵਾਉਣ ਲਈ ਕਿਹਾ ਗਿਆ ਅਤੇ ਉਨ੍ਹਾਂ ਦੱਸਿਆ ਕਿ ਜਿਹੜੇ ਬੱਚੇ ਬਾਲ ਮਜਦੂਰੀ ਕਰਦੇ ਜਾਂ ਭਿੱਖਿਆ ਮੰਗਦੇ ਮਿਲਦੇ ਹਨ, ਉਨ੍ਹਾਂ ਨੂੰ ਸਕੂਲਾਂ ਵਿੱਚ ਪੜ੍ਹਨ ਲਈ ਪ੍ਰੇਰਿਤ ਕੀਤਾ ਜਾਵੇ।
ਡਿਪਟੀ ਕਮਿਸ਼ਨਰ ਵੱਲੋਂ ਵਪਾਰ ਮੰਡਲ ਦੇ ਪ੍ਰਧਾਨ ਇੰਦਰਜੀਤ ਬਾਂਸਲ ਨੂੰ ਵੀ ਇਸ ਪ੍ਰੋਗਰਾਮ ਦਾ ਹਿੱਸਾ ਬਣਨ ਲਈ ਅਤੇ ਸਮੂਹ ਵਪਾਰ ਮੰਡਲ ਨੂੰ ਹਦਾਇਤ ਜਾਰੀ ਕਰਨ ਲਈ ਕਿਹਾ ਗਿਆ ਕਿ ਕਿਸੇ ਵੀ ਬੱਚੇ ਤੋਂ ਬਾਲ ਮਜਦੂਰੀ ਨਾ ਕਰਵਾਈ ਜਾਵੇ। ਜੇਕਰ ਕੋਈ ਅਜਿਹਾ ਬੱਚਾ ਉਨ੍ਹਾਂ ਦੇ ਧਿਆਨ ਵਿੱਚ ਆਉਂਦਾ ਹੈ ਤਾਂ ਜਿਲ੍ਹਾ ਪ੍ਰਸ਼ਾਸ਼ਨ ਨਾਲ ਜੁੜ ਕੇ ਉਸ ਨੂੰ ਸਕੂਲ ਵਿੱਚ ਦਾਖਲ ਕਰਵਾਇਆ ਜਾਵੇ। ਵਪਾਰ ਮੰਡਲ ਵੱਲੋਂ ਕਿਹਾ ਗਿਆ ਕਿ ਉਹ ਜਿਲ੍ਹਾ ਪ੍ਰਸ਼ਾਸ਼ਨ ਦਾ ਪੂਰਾ ਸਹਿਯੋਗ ਦੇਣਗੇ ਅਤੇ ਕਿਸੇ ਵੀ ਬਾਲ ਕਿਰਤੀ ਤੋਂ ਮਜਦੂਰੀ ਨਹੀਂ ਕਰਵਾਉਣਗੇ।ਡਿਪਟੀ ਕਮਿਸ਼ਨਰ ਨੇ ਉਪ-ਮੰਡਲ ਮੈਜਿਸਟ੍ਰੇਟ, ਸ੍ਰੀ ਮੁਕਤਸਰ ਸਾਹਿਬ ਸਵਰਨਜੀਤ ਕੌਰ ਅਤੇ ਉਪ-ਮੰਡਲ ਮੈਜਿਸਟ੍ਰੇਟ, ਮਲੋਟ ਗਗਨਦੀਪ ਸਿੰਘ ਨੂੰ ਕਿਹਾ ਕਿ ਉਹ ਸਮੂਹ ਬਲਾਕਾਂ ਵਿੱਚ ਬਾਲ ਭਿੱਖਿਆ ਅਤੇ ਬਾਲ ਮਜਦੂਰੀ ਦੇ ਖਾਤਮੇ ਲਈ ਇਸ ਮੁਹਿੰਮ ਨੂੰ ਚਲਾਉਣ ਤਾਂ ਜੋ ਬਾਲ ਭਿੱਖਿਆ ਅਤੇ ਬਾਲ ਮਜਦੂਰੀ ਦਾ ਖਾਤਮਾ ਕੀਤਾ ਜਾ ਸਕੇ।ਡਿਪਟੀ ਕਮਿਸ਼ਨਰ ਵੱਲੋਂ ਡੀ.ਐਸ.ਪੀ. ਮਾਨਵਜੀਤ ਸਿੰਘ ਨੂੰ ਬੱਚਿਆਂ ਤੋਂ ਮਜਦੂਰੀ ਕਰਵਾਉਣ ਵਾਲੇ ਅਤੇ ਭਿੱਖਿਆ ਮੰਗਵਾਉਣ ਵਾਲੇ ਤੇ ਐਫ.ਆਈ.ਆਰ ਦਰਜ ਕਰਨ ਨੂੰ ਕਿਹਾ।
ਇਸ ਮੌਕੇ ਅਸ਼ਵਾਨੀ ਗਿਰਧਰ, ਸੀਨੀਅਰ ਅਸਿਸਟੈਂਟ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਜੀਵਨ, ਉਪ-ਕਪਤਾਨ ਪੁਲਿਸ, ਮਾਨਵਜੀਤ ਸਿੰਘ ਸਿੱਧੂ, ਡਾ.ਵਿਕਰਮਜੀਤ, ਮੈਡੀਕਲ ਅਫਸਰ ਡਾ. ਰਿਚਾ ਗੋਇਲ, ਰਵੀ ਕੁਮਾਰ, ਕਲਰਕ ਲੇਬਰ ਵਿਭਾਗ, ਗੋਲਡੀ ਸ਼ਰਮਾ, ਚੇਅਰਪਰਸਨ ਬਾਲ ਭਲਾਈ ਕਮੇਟੀ, ਸਰਵਰਿੰਦਰ ਸਿੰਘ ਵੀ ਹਾਜਰ ਸਨ।

Related posts

ਅਸ਼ਲੀਲ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ‘ਤੇ ਮੁਹਾਲੀ ਦੀ ਨਿੱਜੀ ਯੂਨੀਵਰਸਿਟੀ ‘ਚ ਵਿਦਿਆਰਥਣਾਂ ਵਲੋਂ ਜ਼ਬਰਦਸਤ ਹੰਗਾਮਾ-

JL News

ਜਿਲ੍ਹਾ ਪੱਧਰ ਟੂਰਨਾਂਮੈਟਾਂ ਦਾ ਸੱਤਵਾਂ ਦਿਨ-

JL News

ਸਰਕਾਰੀ ਇਮਾਰਤਾਂ ਵਿੱਚ ਸੋਲਰ ਪਾਵਰ ਪ੍ਰੋਜੈਕਟ ਲਗਾਏ ਜਾਣਗੇ : ਲਖਬੀਰ ਰਾਏ

JL News
Download Application