Punjabi

ਸਿੰਚਾਈ ਮੰਤਰੀ ਨੂੰ ਮਿਲੇ ਬੱਲੂਆਣਾ ਦੇ ਵਿਧਾਇਕ, ਨਹਿਰੀ ਪਾਣੀ ਦਾ ਮੁੱਦਾ ਉਠਾਇਆl

 

ਜੇਐਲ ਨਿਊਜ਼ / JL NEWS 
ਅਬੋਹਰ,ਫਾਜਿ਼ਲਕਾ(ਪੰਜਾਬ) / 29-06-2022

ਫਾਜਿ਼ਲਕਾ ਜਿ਼ਲ੍ਹੇ ਦੇ ਬੱਲੂਆਣਾ ਅਤੇ ਅਬੋਹਰ ਇਲਾਕੇ ਵਿਚ ਨਹਿਰੀ ਪਾਣੀ ਦੇ ਮੁੱਦੇ ਤੇ ਬੱਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਅੱਜ ਚੰਡੀਗੜ੍ਹ ਵਿਖੇ ਸਿੰਚਾਈ ਮੰਤਰੀ ਸ੍ਰੀ ਬ੍ਰਹਮ ਸ਼ੰਕਰ ਜਿੰਪਾ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਇਹ ਮੁਲਾਕਾਤ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੇ ਸਮਾਂਤਰ ਕੀਤੀ ਅਤੇ ਉਨ੍ਹਾਂ ਨੂੰ ਇਲਾਕੇ ਵਿਚ ਨਹਿਰੀ ਪਾਣੀ ਸਮੱਸਿਆ ਤੋਂ ਜਾਣੂ ਕਰਵਾਇਆ। ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਮੁਲਾਕਾਤ ਦੌਰਾਨ ਕੈਬਨਿਟ ਮੰਤਰੀ ਨੂੰ ਇਲਾਕੇ ਦੀਆਂ ਨਹਿਰੀ ਪਾਣੀ ਦੀਆਂ ਜਰੂਰਤਾਂ ਅਤੇ ਮੌਕੇ ਦੀ ਸਥਿਤੀ ਤੋਂ ਜਾਣੁ ਕਰਵਾਇਆ ਗਿਆ ਤੇ ਦੱਸਿਆ ਕਿ ਕਿਸ ਤਰਾਂ ਨਹਿਰੀ ਪਾਣੀ ਦੀ ਘਾਟ ਕਾਰਨ ਕਿਨੂੰ ਦੇ ਬਾਗਾਂ ਸਮੇਤ ਹੋਰ ਫਸਲਾਂ ਦਾ ਨੁਕਸਾਨ ਹੋ ਰਿਹਾ ਹੈ। ਸ੍ਰੀ ਗੋਲਡੀ ਮੁਸਾਫਿਰ ਨੇ ਕਿਹਾ ਕਿ ਇਸ ਇਲਾਕੇ ਦੇ ਲੋਕਾਂ ਨੇ ਫਸਲੀ ਵਿਭਿੰਨਤਾ ਨੂੰ ਅਪਨਾਇਆ ਸੀ ਅਤੇ ਕਿਨੂੰ ਦੇ ਬਾਗ ਲਗਾਏ ਸਨ ਇਸ ਲਈ ਇਸ ਇਲਾਕੇ ਨੂੰ ਨਹਿਰੀ ਪਾਣੀ ਦੀ ਬਹੁਤ ਜਰੂਰਤ ਹੈ।
ਇਸ ਮੌਕੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਸਿੰਚਾਈ ਮੰਤਰੀ ਸ੍ਰੀ ਬ੍ਰਹਮ ਸ਼ੰਕਰ ਜਿੰਪਾ ਨੂੰ ਇਲਾਕੇ ਦੇ ਕਿਸਾਨਾਂ ਦੀ ਮੁੱਖ ਲੋੜ ਪਾਣੀ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਦੇਣ ਦੇ ਨਾਲ ਉਨ੍ਹਾਂ ਨੂੰ ਬੱਲੂਆਣਾ ਹਲਕੇ ਦਾ ਦੌਰਾ ਕਰਨ ਦਾ ਸੱਦਾ ਵੀ ਦਿੱਤਾ।
ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਦੱਸਿਆ ਕਿ ਸਿੰਚਾਈ ਮੰਤਰੀ ਸ੍ਰੀ ਬ੍ਰਹਮ ਸ਼ੰਕਰ ਜਿੰਪਾ ਵੱਲੋਂ ਬੈਠਕ ਤੋਂ ਬਾਅਦ ਭਰੋਸਾ ਦਿੱਤਾ ਗਿਆ ਕਿ ਇਲਾਕੇ ਦੀਆਂ ਨਹਿਰਾਂ ਲਈ ਪੂਰਾ ਪਾਣੀ ਦਿੱਤਾ ਜਾਵੇਗਾ ਅਤੇ ਇਲਾਕੇ ਦੀਆਂ ਨਹਿਰਾਂ ਵਿਚ ਪਾਣੀ ਦੀ ਘਾਟ ਜਲਦ ਪੂਰੀ ਕਰ ਦਿੱਤੀ ਜਾਵੇਗੀ।

Related posts

ਹਲਕਾ ਸ਼੍ਰੀ ਗੋਬਿੰਦਪੁਰ ਦੇ ਵਸਨੀਕਾਂ ਲਈ ਵੱਟਸਐਪ ਹੈਲਪਲਾਈਨ ਨੰਬਰ ਜਾਰੀ,ਪੜੋ ਪੂਰੀ ਖ਼ਬਰ।

JL News

ਦੇਸ਼ ਖਾਤਰ ਜਾਨਾਂ ਵਾਰਨ ਵਾਲੇ ਬਹਾਦਰ ਪੁਲਿਸ ਜਵਾਨਾਂ ਨੂੰ ਗੁਰਦਾਸਪੁਰ ਪੁਲਿਸ ਨੇ ਸ਼ਹੀਦੀ ਦਿਵਸ ਮੌਕੇ ਦਿੱਤੀ ਸ਼ਰਧਾਂਜਲੀ।

JL News

ਵਾਲਮੀਕਿ ਭਾਈਚਾਰੇ ਨੇ ਦਿੱਤਾ ਪੰਜਾਬ ਬੰਦ ਦਾ ਸੱਦਾ-

JL News
Download Application