Punjabi

ਵਾਲਮੀਕਿ ਭਾਈਚਾਰੇ ਨੇ ਦਿੱਤਾ ਪੰਜਾਬ ਬੰਦ ਦਾ ਸੱਦਾ-

ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਰਹੇਗਾ ਬੰਦ।

ਜੇਐਲ ਨਿਊਜ਼ / JL NEWS

ਚੰਡੀਗੜ੍ਹ / 11–08–2022

ਕੱਲ ਸ਼ੁੱਕਰਵਾਰ ਨੂੰ ਪੰਜਾਬ ਬੰਦ ਰਹੇਗਾ। ਇਕ ਪਾਸੇ ਜਿੱਥੇ ਕਿਸਾਨ ਜਲੰਧਰ-ਲੁਧਿਆਣਾ ਹਾਈਵੇਅ ਬੰਦ ਕਰਨਗੇ, ਉੱਥੇ ਹੀ ਵਾਲਮੀਕਿ ਭਾਈਚਾਰੇ ਨੇ ਵੀ ਕੱਲ ਨੂੰ ਬੰਦ ਦਾ ਸੱਦਾ ਦਿੱਤਾ ਹੈ। ਵਾਲਮੀਕਿ ਭਾਈਚਾਰੇ ਵੱਲੋਂ ਅੰਮ੍ਰਿਤਸਰ ਦੇ ਸ਼੍ਰੀ ਰਾਮਤੀਰਥ ਤੋਂ ਪੰਜਾਬ ਬੰਦ ਦਾ ਐਲਾਨ ਕੀਤਾ ਹੈ। ਉਧਰ ਵਾਲਮੀਕਿ ਭਾਈਚਾਰੇ ਦੇ ਰੋਸ ਦੇ ਚਲਦਿਆਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਭਾਈਚਾਰੇ ਦੇ ਅਹੁਦੇਦਾਰਾਂ ਨਾਲ ਮੀਟਿੰਗ ਵੀ ਕੀਤੀ, ਜਿਸ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਸ਼ਿਰਕਤ ਕਰਨੀ ਸੀ ਪਰ ਉਹ ਨਹੀਂ ਆਏ, ਜਿਸ ਤੋਂ ਬਾਅਦ ਭਾਈਚਾਰੇ ਵਿੱਚ ਇਸ ਗੱਲ ਦਾ ਗੁੱਸਾ ਵੀ ਵੇਖਣ ਨੂੰ ਮਿਲ ਰਿਹਾ ਹੈ।

ਭਾਈਚਾਰੇ ਨੇ ਭਗਵਾਨ ਵਾਲਮੀਕਿ ਦੇ ਪਵਿੱਤਰ ਅਸਥਾਨ ਸ਼੍ਰੀ ਰਾਮਤੀਰਥ ਤੋਂ ਫਰਮਾਨ ਜਾਰੀ ਕੀਤਾ ਕਿ 12 ਅਗਸਤ ਨੂੰ ਪੰਜਾਬ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਬੰਦ ਰਹੇਗਾ। ਸਮਾਜ ਸੇਵੀ ਆਗੂਆਂ ਨੇ ਕਿਹਾ ਕਿ ਰੱਖੜੀ ਦੇ ਤਿਉਹਾਰ ਕਾਰਨ 11 ਅਗਸਤ ਨੂੰ ਬੰਦ ਨਹੀਂ ਕੀਤਾ ਗਿਆ ਸਗੋਂ 12 ਅਗਸਤ ਨੂੰ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਹ ਬੰਦ ਦਾ ਸੱਦਾ ਵਾਲਮੀਕਿ ਭਾਈਚਾਰੇ ਵੱਲੋਂ ਐਡਵੋਕੇਟ ਜਨਰਲ ਅਨਮੋਲ ਰਤਨ ਸਿੱਧੂ ਦੀ ਟਿੱਪਣੀ ਤੋਂ ਬਾਅਦ ਦਿੱਤਾ ਗਿਆ। ਭਾਈਚਾਰੇ ਨੇ ਸਾਰਿਆਂ ਨੂੰ ਬੰਦ ਦਾ ਸਮਰਥਨ ਕਰਨ ਦੀ ਅਪੀਲ ਕੀਤੀ ਹੈ।

 

Related posts

ਦੇਸ਼ ਖਾਤਰ ਜਾਨਾਂ ਵਾਰਨ ਵਾਲੇ ਬਹਾਦਰ ਪੁਲਿਸ ਜਵਾਨਾਂ ਨੂੰ ਗੁਰਦਾਸਪੁਰ ਪੁਲਿਸ ਨੇ ਸ਼ਹੀਦੀ ਦਿਵਸ ਮੌਕੇ ਦਿੱਤੀ ਸ਼ਰਧਾਂਜਲੀ।

JL News

ਡਿਪਟੀ ਕਮਿਸ਼ਨਰ ਨੇ ਸ਼ਹਿਰ ਦੇ ਵਿਕਾਸ ਕਾਰਜਾਂ ਦੀ ਕੀਤੀ ਸਮੀਖਿਆ।

JL News

ਮੂੰਗੀ ਦੀ ਫਸਲ ਦੀ ਖਰੀਦ ਦੌਰਾਨ ਕਿਸਾਨਾਂ ਨੂੰ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ-ਡਿਪਟੀ ਕਮਿਸ਼ਨਰ

JL News
Download Application