Punjab Punjabi

ਬਲਾਕ ਬਟਾਲਾ 1 ਦੀਆਂ ਖੇਡਾਂ ਸਫਲਤਾਪੂਰਵਕ ਸੰਪੰਨ-

ਖੇਡਾਂ ਮਨੁੱਖ ਦਾ ਸਰਵਪੱਖੀ ਵਿਕਾਸ ਕਰਦੀਆਂ ਹਨ : ਡੀ.ਈ.ਓ. ਭਾਟੀਆ

ਜੇਐਲ ਨਿਊਜ਼ / JL NEWS 

ਬਟਾਲਾ (ਪੰਜਾਬ)  /  16-09-2022

ਬੀਤੇ ਦਿਨੀ ਸਰਕਾਰੀ ਪ੍ਰਾਇਮਰੀ ਸਕੂਲ ਬੱਲਪੁਰੀਆਂ ਵਿਖੇ ਸ਼ੁਰੂ ਹੋਈਆਂ ਤਿੰਨ ਰੋਜ਼ਾ ਬਲਾਕ ਬਟਾਲਾ 1 ਦੀਆਂ ਬਲਾਕ ਪੱਧਰੀ ਖੇਡਾਂ ਸਫਲਤਾਪੂਰਵਕ ਸੰਪੰਨ ਹੋ ਗਈਆਂ। ਇਸ ਦੌਰਾਨ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਅਮਰਜੀਤ ਸਿੰਘ ਭਾਟੀਆ ਅਤੇ ਡਿਪਟੀ ਡੀ.ਈ.ਓ. ਐਲੀ: ਬਲਬੀਰ ਸਿੰਘ ਵੱਲੋਂ ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਸ਼ਿਰਕਤ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਬਟਾਲਾ 1 ਜਸਵਿੰਦਰ ਸਿੰਘ ਨੇ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਇਨ੍ਹਾਂ ਬਲਾਕ ਪੱਧਰ ਤੇ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਗਏ ਹਨ ਜਿਨ੍ਹਾਂ ਵਿੱਚ ਕਲੱਸਟਰ ਪੱਧਰੀ ਜੇਤੂ ਖਿਡਾਰੀਆਂ ਵੱਲੋਂ ਉਤਸ਼ਾਹ ਨਾਲ ਭਾਗ ਲਿਆ। ਇਨ੍ਹਾਂ ਖੇਡ ਮੁਕਾਬਲਿਆਂ ਨੂੰ ਨੇਤਰੇ ਚਾੜ੍ਹਨ ਵਿੱਚ ਅਧਿਆਪਕਾਂ ਵੱਲੋਂ ਵਿਸ਼ੇਸ਼ ਯੋਗਦਾਨ ਪਾਇਆ।
ਇਸ ਦੌਰਾਨ ਸੰਬੋਧਨ ਡੀ.ਈ.ਓ. ਭਾਟੀਆ ਨੇ ਕਿਹਾ ਕਿ ਖੇਡਾਂ ਮਨੁੱਖ ਦਾ ਅਨਿੱਖੜਵਾਂ ਅੰਗ ਹਨ ਜੋ ਕਿ ਮਨੁੱਖ ਦਾ ਸਰਵਪੱਖੀ ਵਿਕਾਸ ਕਰਦੀਆਂ ਹਨ ਅਤੇ ਹਰ ਮਨੁੱਖ ਨੂੰ ਖੇਡਾਂ ਵਿੱਚ ਭਾਗ ਲੈਣਾ ਚਾਹੀਦਾ ਹੈ। ਇਸ ਦੌਰਾਨ ਡਿਪਟੀ ਡੀ.ਈ.ਓ. ਬਲਬੀਰ ਸਿੰਘ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੇ ਅਧਿਆਪਕ ਵੱਲੋਂ ਬੱਚਿਆਂ ਨੂੰ ਕਰਵਾਈ ਮਿਹਨਤ ਸਦਕਾ ਹੀ ਬੱਚਿਆਂ ਵੱਲੋਂ ਇਨ੍ਹਾਂ ਬਲਾਕ ਪੱਧਰੀ ਖੇਡਾਂ ਵਿੱਚ ਪ੍ਰਦਰਸ਼ਨ ਕੀਤਾ ਹੈ। ਉਨ੍ਹਾਂ ਜੇਤੂ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੰਦੇ ਹੋਏ ਭਵਿੱਖ ਲਈ ਸ਼ੁਭਇੱਛਾਵਾਂ ਦਿੱਤੀਆਂ। ਇਸ ਦੌਰਾਨ ਆਏ ਮੁੱਖ ਮਹਿਮਾਨਾਂ ਵੱਲੋਂ ਜੇਤੂ ਵਿਦਿਆਰਥੀਆਂ ਨੂੰ ਸਬਮਾਨ ਚਿੰਨ੍ਹ ਵੰਡੇ। ਓਵਰਆਲ ਟਰਾਫੀ ਕਲੱਸਟਰ ਬਾਸਰਪੁਰ ਨੇ ਜਿੱਤੀ ਇਸ ਮੌਕੇ ਇਸ ਮੌਕੇ ਬਲਾਕ ਸਪੋਰਟਸ ਅਫ਼ਸਰ ਮੈਡਮ ਨਵਜੋਤ ਕੌਰ , ਜ਼ਿਲ੍ਹਾ ਮੀਡੀਆ ਇੰਚਾਰਜ ਗਗਨਦੀਪ ਸਿੰਘ , ਨਵਦੀਪ ਸਿੰਘ ਬੀ.ਐਮ. ਗਣਿਤ , ਡੀ.ਈ.ਓ. ਦਫ਼ਤਰ ਵਾਸੂਮਿੱਤਰ, ਰਾਜਕੁਮਾਰ, ਪਵਨ ਕੁਮਾਰ ਤੋਂ ਸੈਂਟਰ ਮੁੱਖ ਅਧਿਆਪਕ ਅਰਵਿੰਦਰਪਾਲ ਸਿੰਘ , ਸੈਂਟਰ ਮੁੱਖ ਅਧਿਆਪਕ ਗੁਰਪ੍ਰਤਾਪ ਸਿੰਘ , ਸੈਂਟਰ ਮੁੱਖ ਅਧਿਆਪਕ ਵਿਨੋਦ ਕੁਮਾਰ , ਸੈਂਟਰ ਮੁੱਖ ਅਧਿਆਪਕ ਜਸਵਿੰਦਰ ਸਿੰਘ , ਸੈਂਟਰ ਮੁੱਖ ਅਧਿਆਪਕ ਜਗਜੀਤ ਸਿੰਘ,ਸੈਂਟਰ ਮੁੱਖ ਅਧਿਆਪਕ ਦੀਪਕ ਭਾਰਦਵਾਜ, ਸੈਂਟਰ ਮੁੱਖ ਅਧਿਆਪਕ ਅਮਰਜੀਤ ਕੌਰ , ਹੈੱਡ ਟੀਚਰ ਰਵਿੰਦਰ ਸਿੰਘ ਜੈਤੋਸਰਜਾ , ਹੈੱਡ ਟੀਚਰ ਰਛਪਾਲ ਸਿੰਘ ਉਦੋਕੇ, ਹੈੱਡ ਟੀਚਰ ਹਰਪ੍ਰੀਤ ਕੌਰ , ਬੀ.ਐਮ.ਟੀ. ਮਨਦੀਪ ਸਿੰਘ , ਜਤਿੰਦਰ ਸਿੰਘ , ਕਲਰਕ ਨਿਰਮਲ ਸਿੰਘ , ਅਧਿਆਪਕ ਭੁਪਿੰਦਰ ਸਿੰਘ , ਸੁਖਦੇਵ ਸਿੰਘ ਲਵਲੀ , ਬਲਜਿੰਦਰ ਸਿੰਘ ਬੱਲ, ਸੰਜੀਵ ਵਰਮਾ , ਅਮਿਤ ਸਿੰਘ ,ਜਤਿੰਦਰ ਸਿੰਘ , ਰਾਮ ਸਿੰਘ , ਸੁਖਦੇਵ ਸਿੰਘ , ਮੈਡਮ ਰਜਨੀ ਬਾਲਾ , ਜਸਪਾਲ ਸਿੰਘ , ਦਿਲਪ੍ਰੀਤ ਕੌਰ ਢਿਲੋਂ , ਸਰੋਜ ਬਾਲਾ , ਮੈਡਮ ਰਜਿੰਦਰਬੀਰ ਕੌਰ ਆਦਿ ਹਾਜ਼ਰ ਸਨ।

Related posts

ਪੋਲੀੳ ਖੁਰਾਕ, ਹਰ ਵਾਰ ਪਿਲਾੳ -ਸਿਵਲ ਸਰਜਨ

JL News

ਪੈਨਸ਼ਨ ਸਕੀਮਾਂ ਸੰਬੰਧੀ ਲਗ ਰਹੇ ਕੈਂਪਾਂ ਦਾ ਲਾਭ ਜਰੂਰ ਉਠਾਓ-ਸੁਹਿੰਦਰ ਕੌਰ 

JL News

ਮੁੱਖ ਮੰਤਰੀ ਨੇ ਮਸਤੂਆਣਾ ਸਾਹਿਬ ਵਿੱਚ ਸੰਤ ਅਤਰ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਦਾ ਰੱਖਿਆ ਨੀਂਹ ਪੱਥਰ, ਆਖੀਆ ਇਹ ਗੱਲਾਂ l

JL News
Download Application