Punjabi

ਸਾਰੇ ਆਪ ਆਗੂਆਂ ਨੂੰ ਇਕੱਠਿਆਂ ਨੂੰ ਗ੍ਰਿਫ਼ਤਾਰ ਕਰ ਲਓ- ਅਰਵਿੰਦ ਕੇਜਰੀਵਾਲ

( ਸਤੇਂਦਰ ਜੈਨ ਤੋਂ ਬਾਅਦ ਮਨੀਸ਼ ਸਿਸੋਦੀਆ ‘ਤੇ ਵੀ ਝੂਠਾ ਕੇਸ ਬਣਾ ਕੇ ਉਹਨਾਂ ਨੂੰ ਗ੍ਰਿਫਤਾਰ ਕਰਨ ਜਾ ਰਹੀ ਕੇਂਦਰ ਸਰਕਾਰ)

ਜੇਐਲ ਨਿਊਜ਼/JL News

ਨਵੀਂ ਦਿੱਲੀ 02-06-2022

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀਰਵਾਰ ਨੂੰ ਮੁੜ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਪ੍ਰੈੱਸ ਕਾਨਫਰੰਸ ‘ਚ ਉਹਨਾਂ ਇਲਜ਼ਾਮ ਲਾਇਆ ਹੈ ਕਿ ਸਤੇਂਦਰ ਜੈਨ ਤੋਂ ਬਾਅਦ ਸਰਕਾਰ ਮਨੀਸ਼ ਸਿਸੋਦੀਆ ‘ਤੇ ਵੀ ਝੂਠਾ ਕੇਸ ਬਣਾ ਕੇ ਉਹਨਾਂ ਨੂੰ ਗ੍ਰਿਫਤਾਰ ਕਰਨ ਜਾ ਰਹੀ ਹੈ। ਇਕ ਦਿਨ ਪਹਿਲਾਂ ਸਮ੍ਰਿਤੀ ਇਰਾਨੀ ਨੇ ਦਿੱਲੀ ਸਰਕਾਰ ਨੂੰ ਸਵਾਲ ਕੀਤਾ ਸੀ ਕਿ ਸਤੇਂਦਰ ਜੈਨ ਗ੍ਰਿਫ਼ਤਾਰ ਹੋਣ ਦੇ ਬਾਵਜੂਦ ਮੰਤਰੀ ਕਿਉਂ ਬਣੇ ਰਹੇ?

ਦੂਜੇ ਪਾਸੇ ਵੀਰਵਾਰ ਨੂੰ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਨੂੰ ਅਲਾਟ ਕੀਤਾ ਗਿਆ ਵਿਭਾਗ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਸੌਂਪ ਦਿੱਤਾ ਗਿਆ ਹੈ। ਜੈਨ ਮਨੀ ਲਾਂਡਰਿੰਗ ਮਾਮਲੇ ‘ਚ 9 ਜੂਨ ਤੱਕ ਈਡੀ ਦੀ ਹਿਰਾਸਤ ‘ਚ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਹਨਾਂ ਨੇ ਕੁਝ ਮਹੀਨੇ ਪਹਿਲਾਂ ਹੀ ਦੱਸਿਆ ਸੀ ਕਿ ਸਰਕਾਰ ਸਤੇਂਦਰ ਜੈਨ ਨੂੰ ਝੂਠੇ ਕੇਸ ਵਿਚ ਗ੍ਰਿਫ਼ਤਾਰ ਕਰਨ ਜਾ ਰਹੀ ਹੈ। ਕੱਲ੍ਹ ਹੀ ਸੂਤਰਾਂ ਤੋਂ ਖਬਰ ਆਈ ਸੀ ਕਿ ਅਗਲੇ ਕੁਝ ਦਿਨਾਂ ‘ਚ ਮਨੀਸ਼ ਸਿਸੋਦੀਆ ਨਾਲ ਵੀ ਅਜਿਹਾ ਹੀ ਹੋਣ ਵਾਲਾ ਹੈ। ਸਰਕਾਰ ਨੇ ਸਾਰੀਆਂ ਜਾਂਚ ਏਜੰਸੀਆਂ ਨੂੰ ਕਿਹਾ ਹੈ ਕਿ ਉਹ ਮਨੀਸ਼ ਸਿਸੋਦੀਆ ਖਿਲਾਫ਼ ਫਰਜ਼ੀ ਕੇਸ ਬਣਾਉਣl

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੈਂ ਪ੍ਰਧਾਨ ਮੰਤਰੀ ਨੂੰ ਹੱਥ ਜੋੜ ਕੇ ਬੇਨਤੀ ਕਰਦਾ ਹਾਂ ਕਿ ਤੁਸੀਂ ਇਕ-ਇਕ ਕਰਕੇ ਜੇਲ੍ਹ ਵਿਚ ਸੁੱਟਣ ਦੀ ਬਜਾਏ ‘ਆਪ’ ਦੇ ਸਾਰੇ ਮੰਤਰੀਆਂ, ਵਿਧਾਇਕਾਂ ਨੂੰ ਜੇਲ੍ਹ ਵਿਚ ਡੱਕ ਦਿਓ। ਸਾਰੀਆਂ ਏਜੰਸੀਆਂ ਨੂੰ ਕਿਹਾ ਕਿ ਉਹ ਸਾਰੀ ਜਾਂਚ ਇਕੱਠੀ ਕਰਨ। ਤੁਸੀਂ ਹਰ ਮੰਤਰੀ ਨੂੰ ਗ੍ਰਿਫਤਾਰ ਕਰਦੇ ਹੋ, ਇਹ ਲੋਕਾਂ ਦੇ ਕੰਮਾਂ ਵਿਚ ਰੁਕਾਵਟ ਪਾਉਂਦਾ ਹੈ। ਉਹਨਾਂ ਕਿਹਾ ਕਿ ਮੈਨੂੰ ਲੱਗਦਾ ਹੈ ਕਿ ਸਤੇਂਦਰ ਜੈਨ ਅਤੇ ਮਨੀਸ਼ ਸਿਸੋਦੀਆ ਨੂੰ ਝੂਠੇ ਕੇਸਾਂ ਵਿਚ ਜੇਲ੍ਹ ਵਿਚ ਬੰਦ ਕਰਕੇ ਇਹ ਲੋਕ ਦਿੱਲੀ ਵਿਚ ਸਿੱਖਿਆ ਅਤੇ ਸਿਹਤ ਦੇ ਖੇਤਰ ਵਿਚ ਹੋ ਰਹੇ ਚੰਗੇ ਕੰਮ ਨੂੰ ਰੋਕਣਾ ਚਾਹੁੰਦੇ ਹਨ ਪਰ ਚਿੰਤਾ ਨਾ ਕਰੋ, ਮੈਂ ਅਜਿਹਾ ਨਹੀਂ ਹੋਣ ਦੇਵਾਂਗਾ ਹੋਵੇ। ਸਾਰੇ ਚੰਗੇ ਕੰਮ ਜਾਰੀ ਰਹਿਣਗੇ।”

ਉਹਨਾਂ ਕਿਹਾ ਕਿ ਮਨੀਸ਼ ਸਿਸੋਦੀਆ ਭਾਰਤ ਦੀ ਸਿੱਖਿਆ ਕ੍ਰਾਂਤੀ ਦੇ ਪਿਤਾਮਾ ਹਨ, ਸ਼ਾਇਦ ਉਹ ਆਜ਼ਾਦ ਭਾਰਤ ਦੇ ਇਤਿਹਾਸ ਵਿਚ ਸਭ ਤੋਂ ਵਧੀਆ ਸਿੱਖਿਆ ਮੰਤਰੀ ਹਨ। ਦਿੱਲੀ ਦੇ ਸਰਕਾਰੀ ਸਕੂਲਾਂ ਵਿਚ 18 ਲੱਖ ਬੱਚੇ ਪੜ੍ਹਦੇ ਹਨ, ਮਨੀਸ਼ ਜੀ ਨੇ ਇਹਨਾਂ ਬੱਚਿਆਂ ਨੂੰ ਸੁਨਹਿਰੇ ਭਵਿੱਖ ਦੀ ਉਮੀਦ ਦਿੱਤੀ ਹੈ, ਪਤਾ ਨਹੀਂ ਜੈਨ, ਸਿਸੋਦੀਆ ਨੂੰ ਜੇਲ੍ਹ ਭੇਜਣ ਪਿੱਛੇ ਕੀ ਰਾਜਨੀਤੀ ਹੈ, ਇਸ ਨਾਲ ਦੇਸ਼ ਦਾ ਹੀ ਨੁਕਸਾਨ ਹੋਵੇਗਾ”।

 

Related posts

ਜ਼ਿਲ੍ਹਾ ਮੋਗਾ ਦੇ ਦਿਵਿਆਂਗਜਨਾਂ ਨੂੰ ਮੁਫ਼ਤ ਬਨਾਉਟੀ ਅੰਗ ਅਤੇ ਸਹਾਇਕ ਸਮੱਗਰੀ ਵੰਡਣ ਦੀ ਸ਼ੁਰੂਆਤ-

JL News

ਡੇਰਾਬਸੀ ਵਿਖੇ 1 ਕਰੋੜ ਦੀ ਲੁੱਟ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰ ਗ੍ਰਿਫ਼ਤਾਰ l

JL News

ਜੂਨ ਮਹੀਨੇ ਦੀ ਗਰਮੀ ਤੋਂ ਸ਼ਹਿਦ ਦੀਆਂ ਮੱਖੀਆਂ ਨੂੰ ਬਚਾਉਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾਣ – ਮਾਹਿਰ

JL News
Download Application