ਹਲਕਾ ਵਿਧਾਇਕ ਵੱਲੋਂ ਨੌਜਵਾਨਾਂ ਨੂੰ ਨਸ਼ਿਆ ਤੋਂ ਦੂਰ ਰਹਿਣ ਲਈ ਕੀਤਾ ਪ੍ਰੇਰਿਤ
ਡਿਪਟੀ ਕਮਿਸ਼ਨਰ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਸਾਈਕਲ ਰੈਲੀ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਜੇਐਲ ਨਿਊਜ਼ / JL NEWS
ਫ਼ਤਹਿਗੜ੍ਹ ਸਾਹਿਬ(ਪੰਜਾਬ) 03-06-2022
ਦੇਸ਼ ਦੀ ਆਜ਼ਾਦੀ ਦੀ 75 ਵੀਂ ਵਰ੍ਹੇਗੰਢ ਨੂੰ ਅਜ਼ਾਦੀ ਦੇ ਅੰਮ੍ਰਿਤ ਮਹੋਤਸਵ ਦੇ ਰੂਪ ਵਿੱਚ ਮਨਾਇਆ ਜਾ ਰਿਹਾ ਹੈ।
ਇਸੇ ਲੜੀ ਤਹਿਤ ਨਹਿਰੂ ਯੁਵਾ ਕੇਦਰ ਫਤਹਿਗੜ੍ਹ ਸਾਹਿਬ ਵੱਲੋਂ ਜਿਲ੍ਹਾ ਪ੍ਰਸ਼ਾਸਨ ਅਤੇ ਜਿਲ੍ਹਾ ਖੇਡ ਵਿਭਾਗ ਦੇ ਸਹਿਯੋਗ ਨਾਲ ਫਤਹਿਗੜ੍ਹ ਸਾਹਿਬ ਵਿਖੇ ਵਿਸ਼ਵ ਸਾਇਕਲ ਦਿਵਸ ਮਨਾਇਆ ਗਿਆ।
ਇਸ ਮੌਕੇ ਕਰਵਾਈ ਸਾਇਕਲ ਰੈਲੀ ਵਿੱਚ ਫਤਿਹਗੜ੍ਹ ਸਾਹਿਬ ਦੇ ਵਿਧਾਇਕ ਸ਼੍ਰੀ ਲਖਵੀਰ ਸਿੰਘ ਰਾਏ ਨੇ ਵਿਸ਼ੇਸ਼ ਤੌਰ ਤੇ ਹਿੱਸਾ ਲਿਆ। ਓਹਨਾਂ ਇਸ ਮੌਕੇ ਨੌਜਵਾਨਾਂ ਨੂੰ ਆਪਣੇ ਸਰੀਰ ਨੁੰ ਫਿਟ ਰੱਖਣ ਅਤੇ ਨਸ਼ਿਆ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ। ਓਹਨਾਂ ਦਸਿਆ ਕਿ ਇਸ ਸਾਇਕਲ ਰੈਲੀ ਰਾਹੀ ਜਨ-ਜਨ ਤੱਕ ਸੰਦੇਸ ਦੇਣ ਦੀ ਕੋਸ਼ਿਸ ਕੀਤੀ ਗਈ ਹੈ ਤਾਂ ਜੋ ਸਾਈਕਲ ਚਲਾ ਕੇ ਆਪਣੇ ਸਰੀਰ ਨੂੰ ਫਿੱਟ ਰੱਖਿਆ ਜਾ ਸਕੇ ਅਤੇ ਵਾਹਨਾਂ ਤੋਂ ਹੋਣ ਵਾਲੇ ਪ੍ਰਦੂਸ਼ਣ ਤੋਂ ਆਪਣੇ ਵਾਤਾਵਰਨ ਨੁੰ ਬਚਾਇਆ ਜਾ ਸਕੇ।
ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਸਾਇਕਲ ਰੈਲੀ ਨੂੰ ਹਰੀ ਝੰਡੀ ਦੇ ਕੇ ਪ੍ਰੋਗਰਾਮ ਦੀ ਸ਼ੁਰੂਆਤ ਕਰਵਾਈ। ਇਹ ਰੈਲੀ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਸਾਹਮਣੇ ਪਾਰਕਿੰਗ ਤੋਂ ਸ਼ੁਰੂ ਕੀਤੀ ਗਈ ਜੋ ਕਿ ਲਗਭਗ 10 ਕਿ.ਮੀ. ਤੱਕ ਗਈ।
ਇਸ ਸਾਇਕਲ ਰੈਲੀ ਵਿੱਚ ਲਗਭਗ 100 ਤੋਂ ਵੱਧ ਯੂਥ ਕਲੱਬਾਂ ਤੇ ਹੋਰ ਸੰਸਥਾਵਾਂ ਦੇ ਮੈਬਰਾਂ ਨੇ ਹਿੱਸਾ ਲਿਆ।ਸਾਇਕਲ ਰੈਲੀ ਸਮਾਪਤ ਕਰਨ ਤੋਂ ਬਾਅਦ ਨੌਰਥ ਜੋਨ ਕਲਚਰ ਸੈਂਟਰ ਪਟਿਆਲਾ ਵੱਲੋਂ ਕਲਚਰ ਪ੍ਰੋਗਰਾਮ ਕੀਤਾ ਗਿਆ।
ਇਸ ਮੌਕੇ ਐਸ.ਡੀ.ਐਮ ਹਰਪ੍ਰੀਤ ਸਿੰਘ ਅਟਵਾਲ, ਜਿਲ੍ਹਾ ਯੂਥ ਅਫਸਰ ਨੇਹਾ ਸ਼ਰਮਾ, ਜਿਲ੍ਹਾ ਖੇਡ ਅਫਸਰ ਰਾਹੁਲਦੀਪ ਸਿੰਘ , ਰੂਪਜੀਤ ਕੌਰ,ਜਤਿੰਦਰ ਕੁਮਾਰ ਅਕਾਊਟੈਟ ਅਤੇ ਨਹਿਰੂ ਯੁਵਾ ਕੇਦਰ ਦੇ ਵਲੰਟੀਅਰਜ਼ ਸ਼ਾਮਲ ਹੋਏ।