Punjabi

ਸਾਕਾ ਨੀਲਾ ਤਾਰਾ ਬਰਸੀ ਮੌਕੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਕੌਮ ਦੇ ਨਾਮ ਸੰਦੇਸ਼।

ਜੇ ਐਲ ਨਿਊਜ਼ / JL NEWS

ਅੰਮ੍ਰਿਤਸਰ (ਪੰਜਾਬ)  /  06-06-2022

ਅੰਮ੍ਰਿਤਸਰ ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਸਾਕਾ ਨੀਲਾ ਤਾਰਾ ਦੀ ਬਰਸੀ ਦੇ ਮੌਕੇ ’ਤੇ ਕੌਮ ਦੇ ਨਾਮ  ਸੰਦੇਸ਼ ਦਿੱਤਾ ਗਿਆ। ਜਥੇਦਾਰ ਨੇ ਇਸ ਮੌਕੇ ਆਈ ਹੋਈ ਸੰਗਤ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਅੱਜ ਸਾਨੂੰ ਧਾਰਮਿਕ ਤੌਰ ‘ਤੇ ਮਜਬੂਤ ਹੋਣ ਦੀ ਲੋੜ ਹੈ। ਸਾਡੇ ਨੌਜਵਾਨ ਨਸ਼ੇ ਕਰ ਰਹੇ ਹਨ। ਨੌਜਵਾਨ ਪੜ੍ਹਾਈ ਤੋਂ ਪਾਸਾ ਵੱਟ ਰਹੇ ਹਨ। ਨੌਜਵਾਨਾਂ ਵਿਚ ਕੌਮੀ ਜਜ਼ਬਾ ਪੈਦਾ ਕਰਨ ਦੀ ਲੋੜ ਹੈ।

ਜਥੇਦਾਰ ਨੇ ਇਕ ਮੌਕੇ ਪੰਥਕ ਧਿਰਾਂ ਨੂੰ ਇਕਜੁੱਟ ਹੋਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਏ.ਸੀ. ਕਮਰਿਆਂ ਵਿਚੋਂ ਬਾਹਰ ਨਿਕਲ ਕੇ ਧਰਮ ਪ੍ਰਚਾਰ ਦੀ ਲਹਿਰ ਨੂੰ ਪ੍ਰਚੰਡ ਕਰਨ ਦੀ ਜ਼ਰੂਰਤ ਹੈ। ਜਥੇਦਾਰ ਨੇ ਕਿਹਾ ਕਿ ਪੰਜਾਬ ’ਚ ਇਸਾਈ ਧਰਮ ਦਾ ਪ੍ਰਚਾਰ ਜ਼ੋਰਾਂ-ਸ਼ੋਰਾਂ ਨਾਲ ਹੋ ਰਿਹਾ ਹੈ, ਜੋ ਸਾਡੇ ਸਭ ਲਈ ਚਿੰਤਾ ਦੀ ਗੱਲ ਹੈ। 6 ਜੂਨ 1984 ਨੂੰ ਸਿੱਖਾਂ ਦੇ ਪਵਿੱਤਰ ਧਾਰਮਿਕ ਸਥਾਨ ਸ੍ਰੀ ਹਰਿਮੰਦਰ ਸਾਹਿਬ ‘ਤੇ ਅੱਜ ਦੇ ਦਿਨ ਹੋਏ ਹਮਲੇ ਨੂੰ ਅੱਜ ਵੀ ਲੋਕ ਯਾਦ ਕਰਕੇ ਕੰਬਦੇ ਹਨ।

ਉਹਨਾਂ ਕਿਹਾ ਕਿ ਸਿੱਖ ਕੌਮ ਸ਼ੇਰਾਂ ਦੀ ਕੌਮ ਹੈ। ਇਸ ਵਾਰ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਆਸ-ਪਾਸ ਸਰਕਾਰ ਨੇ ਵੱਡੀ ਗਿਣਤੀ ਵਿਚ ਪੁਲਿਸ ਤੈਨਾਤ ਕਰ ਦਿੱਤੀ। ਸਰਕਾਰ ਵੀ ਮੰਨਦੀ ਹੈ ਸਿੱਖ ਕੌਮ ਸ਼ੇਰਾਂ ਦੀ ਕੌਮ ਹੈ ਕਿਉਂਕਿ ਸ਼ੇਰਾਂ ਨੂੰ ਕਾਬੂ ਕਰਨ ਲਈ ਵੱਡੀਆਂ- ਵੱਡੀਆਂ ਦੀਵਾਰਾਂ ਖੜ੍ਹੀਆਂ ਕੀਤੀਆਂ ਜਾਂਦੀਆਂ ਹਨ। ਗਿੱਦੜਾਂ ਨੂੰ ਕਾਬੂ ਕਰਨ ਲਈ ਦੀਵਾਰਾਂ ਖੜ੍ਹੀਆਂ ਕਰਨ ਦੀ ਲੋੜ ਨਹੀਂ ਪੈਂਦੀ।

ਜਥੇਦਾਰ ਹਰਪ੍ਰੀਤ ਸਿੰਘ ਵਲੋ  ਮੁੜ ਮਾਡਰਨ ਹਥਿਆਰਾਂ ਦੀ ਵੀ ਗੱਲ ਕੀਤੀ ਹੈ। ਜਥੇਦਾਰ ਸਾਹਿਬ ਨੇ ਕਿਹਾ ਕਿ ਅੱਜ ਦੇ ਸਮੇਂ ’ਚ ਹਰੇਕ ਸਿੱਖ ਨੂੰ ਗਤਕਾ ਅਤੇ ਸ਼ਸਤਰ ਵਿਦਿਆ ਹਾਸਿਲ ਕਰਨ ਦੀ ਲੋੜ ਹੈ। ਸਾਰੇ ਲੋਕ ਆਪਣੀ ਸੁਰੱਖਿਆ ਨੂੰ ਲੈ ਕੇ ਸ਼ਸਤਰ ਵਿਦਿਆ ਜ਼ਰੂਰ ਹਾਸਲ ਕਰਨ। ਜਥੇਦਾਰ ਨੇ ਇਸ ਮੌਕੇ ਸ਼ੂਟਿੰਗ ਰੇਂਜ ਬਣਾਉਣ ਦੀ ਵੀ ਅਪੀਲ ਕੀਤੀ। ਉਨ੍ਹਾਂ ਨੇ ਕਿਹਾ ਕਿ ਸਿੱਖ ਨੌਜਵਾਨਾਂ ਨੂੰ ਸ਼ਸ਼ਤਰ ਚਲਾਉਣ ਦੀ ਸਿਖਲਾਈ ਦਿੱਤੀ ਜਾਵੇਗੀ।

 

Related posts

ਆਯੂਸਮਾਨ ਭਾਰਤ ਸਿਹਤ ਬੀਮਾ ਯੋਜਨਾ ਤਹਿਤ ਯੋਗ ਲਾਭਪਾਤਰੀ 5 ਲੱਖ ਰੁਪਏ ਤਕ (ਨਗਦੀ ਰਹਿਤ) ਆਪਣਾ ਇਲਾਜ ਕਰਵਾ ਸਕਦੇ ਹਨ l

JL News

ਪੰਜਾਬ ‘ਚ ਸਸਤੀ ਹੋਈ ਸ਼ਰਾਬ, ਰੇਟ ਹੋਰ ਘਟਣ ਦੀ ਉਮੀਦ।

JL News

ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਵੱਲੋਂ ਇਕ ਮਹੀਨੇ ਦੀ ਤਨਖ਼ਾਹ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਨੂੰ ਦੇਣ ਦਾ ਐਲਾਨ

JL News
Download Application