ਜੇਐਲ ਨਿਊਜ਼ / JL NEWS
ਸ੍ਰੀ ਮੁਕਤਸਰ ਸਾਹਿਬ((ਪੰਜਾਬ) / 04-06-2022
ਪੰਜਾਬ ਸਰਕਾਰ ਦੇ ਘਰ ਘਰ ਰੋਜ਼ਗਾਰ ਦੇ ਮਿਸ਼ਨ ਤਹਿਤ ਰੋਜ਼ਗਾਰ ਉੱਤਪਤੀ,ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਦੁਆਰਾ ਕੈਰੀਅਰ ਸੈਮੀਨਾਰ ਕਰਵਾਇਆ ਗਿਆ, ਇਸ ਸਬੰਧੀ ਜਾਣਕਾਰੀ ਦਿੰਦਿਆਂ, ਅਸ਼ੋਕ ਜਿੰਦਲ ਜਿਲ੍ਹਾ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਦੀ ਹਦਾਇਤਾਂ ਅਨੁਸਾਰ ਆਨਲਾਈਨ ਸੈਮੀਨਾਰ ਕਰਵਾਇਆ ਗਿਆ।
ਉਹਨਾਂ ਅੱਗੇ ਦੱਸਿਆ ਕਿ ਇਸ ਸੈਮੀਨਾਰ ਵਿੱਚ 50 ਪ੍ਰਾਰਥੀਆਂ ਨੇ ਭਾਗ ਲਿਆ, ਜਿਹਨਾਂ ਨੂੰ ਸਰਕਾਰੀ ਨੌਕਰੀਆਂ ਦੀ ਤਿਆਰੀ, ਫਰੀ ਕੋਚਿੰਗ, ਡੀ.ਬੀ.ਈ.ਈ. ਦੀ ਗਤੀਵਿਧੀਆਂ ਬਾਰੇ, ਭਵਿੱਖ ਵਿੱਚ ਲੱਗਣ ਵਾਲੇ ਪਲੇਸਮੈਂਟ ਕੈਂਪ, ਸਵੈ-ਰੋਜ਼ਗਾਰ ਕੈਂਪ ਅਤੇ ਰੋਜ਼ਗਾਰ ਮੇਲਿਆਂ ਬਾਰੇ ਗਾਈਡੈਂਸ, ਮੈਨੁਅਲੀ ਰਜਿਸਟ੍ਰੇਸ਼ਨ, ਆਨਲਾਈਨ ਰਜਿਸਟ੍ਰੇਸ਼ਨ, ਫਰੀ ਇੰਟਰਨੈਟ, ਆਦਿ ਬਾਰੇ ਜਾਣਕਾਰੀ ਦਿੱਤੀ ।
ਇਸ ਮੌਕੇ ਦਲਜੀਤ ਸਿੰਘ ਬਰਾੜ ਪਲੇਸਮੈਂਟ ਅਫਸਰ ਨੇ ਪ੍ਰਾਰਥੀਆਂ ਨੂੰ PGRKAM.COM ਤੇ ਰਜਿਸਟ੍ਰੇਸ਼ਨ ਕਰਵਾਉਣ ਬਾਰੇ ਕਿਹਾ ਗਿਆ। ਇਸ ਮੌਕੇ ਸੈਮੀਨਾਰ ਦੇ ਮੁੱਖ ਬੁਲਾਰੇ ਰਾਜਵਿੰਦਰ ਸਿੰਘ ਬੋਪਾਰਾਏ ਨੇ ਕਾਲ ਸੈਂਟਰ ਵਿਚ ਨੌਕਰੀ ਕਰਨ ਦੇ ਇਛੁੱਕ ਨੌਜਵਾਨਾਂ ਨੂੰ ਰੋਜਗਾਰ ਦੇ ਸਬੰਧ ਵਿਸ਼ੇਸ਼ ਗਾਈਡੈਂਸ ਦਿੱਤੀ। ਉਹਨਾਂ ਅੱਗੇ ਦੱਸਿਆ ਕਿ ਜੋ ਨੌਜਵਾਨਾਂ ਨੂੰ ਬੀ.ਪੀ.ਓ ਸੈਕਟਰ ਵਿੱਚ ਨੌਕਰੀ ਦੇ ਉਤਸਵ ਬਾਰੇ ਜਾਣਕਾਰੀ ਦਿੱਤੀ ਗਈ।