Punjabi

ਝੋਨੇ ਦੀ ਸਿੱਧੀ ਬਿਜਾਈ ਸੰਬੰਧੀ ਕੰਮਾਂ ਦਾ ਲਿਆ ਜਾਇਜਾ।

ਸੰਯੁਕਤ ਡਾਇਰੈਕਟਰ ਖੇਤੀਬਾੜੀ ਪੰਜਾਬ ਵਲੋਂ ਜ਼ਿਲ੍ਹਾ ਫਾਜ਼ਿਲਕਾ ਵਿਚ ਝੋਨੇ ਦੀ ਸਿੱਧੀ ਬਿਜਾਈ ਸੰਬੰਧੀ ਕੰਮਾਂ ਦਾ ਲਿਆ ਜਾਇਜਾ।

ਜੇਐਲ ਨਿਊਜ਼ / JL NEWS

ਫ਼ਾਜ਼ਿਲਕਾ(ਪੰਜਾਬ) 02-06-2022

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਸੰਯੁਕਤ ਡਾਇਰੈਕਟਰ ਡਾ. ਜਸਵਿੰਦਰ ਸਿੰਘ ਗਰੇਵਾਲ ਵਲੋਂ ਜ਼ਿਲ੍ਹਾ ਫ਼ਾਜ਼ਿਲਕਾ ਦੇ ਮੁੱਖ ਖੇਤੀਬਾੜੀ ਦਫ਼ਤਰ ਵਿਖੇ ਜ਼ਿਲ੍ਹੇ ਦੇ ਅਧਿਕਾਰੀਆਂ ਨਾਲ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਆ ਰਹੀਆਂ ਮੁਸ਼ਕਿਲਾਂ ਬਾਰੇ ਵਿਚਾਰ ਚਰਚਾ ਕੀਤੀ ਗਈ।

ਮੀਟਿੰਗ ਦੌਰਾਨ ਅਧਿਕਾਰੀਆਂ ਵਲੋਂ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਆ ਰਹੀਆਂ ਸਮੱਸਿਆਵਾਂ ਜਿਵੇਂ ਕਿ ਬਿਜਾਈ ਦੀ ਸਮੱਸਿਆ, ਨਹਿਰੀ ਪਾਣੀ ਦੀ ਸਮੱਸਿਆ ਬਾਰੇ ਜਾਣੂ ਕਰਵਾਇਆ ਗਿਆ। ਇਸ ਸਬੰਧ ਵਿਚ ਸੰਯੁਕਤ ਡਾਇਰੈਕਟਰ ਵਲੋਂ ਵਿਸ਼ਵਾਸ ਦਿਵਾਇਆ ਗਿਆ ਕਿ ਜਲਦ ਹੀ ਬਿਜਲੀ ਦੀ ਸਮੱਸਿਆ ਦਾ ਹੱਲ ਕੀਤਾ ਜਾਵੇਗਾ ਅਤੇ ਅੱਠ ਘੰਟੇ ਨਿਰੰਤਰ ਬਿਜਲੀ ਦੇਣ ਲਈ ਬਿਜਲੀ ਵਿਭਾਵ ਨੂੰ ਕਿਹਾ ਜਾਵੇਗਾ।

ਇਸ ਤੋਂ ਬਾਅਦ ਉਨ੍ਹਾਂ ਵਲੋਂ ਬਲਾਕ ਜਲਾਲਾਬਾਦ ਦੇ ਚੱਕ ਸਹੋਣਾ ਸਾਂਦੜ ਵਿਖੇ ਕਿਸਾਨ ਹਰਮੀਤ ਸਿੰਘ ਪੁੱਤਰ ਗਿਆਨ ਸਿੰਘ ਦੇ ਖੇਤ ਵਿਚ ਝੋਨੇ ਦੀ ਤਰ ਵਤੱਰ ਤਕਨੀਕ ਰਾਹੀਂ ਹੋਈ ਝੋਨੇ ਦੀ ਸਿੱਧੀ ਬਿਜਾਈ ਵਾਲੇ ਖੇਤਾਂ ਦਾ ਨਿਰੀਖਣ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨਾਲ ਜ਼ਿਲ੍ਹਾ ਫਾਜ਼ਿਲਕਾ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਰੇਸ਼ਮ ਸਿੰਘ ਬਾਲਕ ਜਲਾਲਾਬਾਦ ਪੱਛਮੀ, ਏ.ਡੀ.ਓ. ਪਰਵਿੰਦਰ ਸਿੰਘ, ਸ੍ਰੀ ਸੰਦੀਪ ਸਿੰਘ, ਖੇਤੀਬਾੜੀ ਵਿਸਥਾਰ ਅਫ਼ਸਰ , ਪਰਵਸ਼ ਕੁਮਾਰ ਏਡੀਓ , ਸ੍ਰੀ ਜਰਮਨਜੀਤ ਸਿੰਘ ਏਐਸਈ, ਸ੍ਰੀ ਕਮਲਪ੍ਰੀਤ ਸਿੰਘ ਆਤਮਾ ਅਤੇ ਕਿਸਾਨ ਹਾਜਰ ਸੀ।

Related posts

ਪੰਜਾਬ ਵਿੱਚ ਅਫਸਰਾਂ ਦੀ ਮਨਮਾਨੀ-ਚਾਰਜ ਨਹੀਂ ਛੱਡ ਰਹੇ ਤਹਿਸੀਲਦਾਰ ਨਾਇਬ ਤਹਿਸੀਲਦਾਰl

JL News

ਅਸ਼ਲੀਲ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ‘ਤੇ ਮੁਹਾਲੀ ਦੀ ਨਿੱਜੀ ਯੂਨੀਵਰਸਿਟੀ ‘ਚ ਵਿਦਿਆਰਥਣਾਂ ਵਲੋਂ ਜ਼ਬਰਦਸਤ ਹੰਗਾਮਾ-

JL News

ਪੰਚਾਇਤ ਘਰ ਦਾ ਰੱਖਿਆ ਨੀਂਹ ਪੱਥਰ।  

JL News
Download Application