Punjabi

ਹਰ ਕਿੱਤੇ ਨਾਲ ਜੁੜੇ ਲੋਕਾਂ ਨੂੰ ਵੋਟ ਪਾਉਣ ਲਈ ਕੀਤਾ ਜਾ ਰਿਹਾ ਪ੍ਰੇਰਿਤ: ਜਤਿੰਦਰ ਜੋਰਵਾਲ

ਸਵੀਪ ਗਤੀਵਿਧੀਆਂ ਤਹਿਤ ਹਰ ਵਰਗ ਅਤੇ ਹਰ ਕਿੱਤੇ ਨਾਲ ਜੁੜੇ ਲੋਕਾਂ ਨੂੰ ਵੋਟ ਪਾਉਣ ਲਈ ਕੀਤਾ ਜਾ ਰਿਹਾ ਪ੍ਰੇਰਿਤ:

ਜਤਿੰਦਰ ਜੋਰਵਾਲ

 

*ਲੇਬਰ ਚੌਂਕ, ਬੱਸ ਸਟੈਂਡ ਤੇ ਬਿਰਧ ਘਰ ਵਿਖੇ ਵੋਟਾਂ ਦੀ ਅਹਿਮੀਅਤ ਬਾਰੇ ਕੀਤਾ ਗਿਆ ਜਾਗਰੂਕ।

ਜੇਐਲ ਨਿਊਜ਼ / JL NEWS

ਸੰਗਰੂਰ(ਪੰਜਾਬ) 02-06-2022

ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ਦੌਰਾਨ ਹਰੇਕ ਬਾਲਗ ਨੂੰ ਆਪਣੇ ਵੋਟ ਪਾਉਣ ਦੇ ਅਧਿਕਾਰ ਦੀ ਲਾਜ਼ਮੀ ਤੌਰ ’ਤੇ ਵਰਤੋਂ ਕਰਨ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਸਵੀਪ ਤਹਿਤ ਗਤੀਵਿਧੀਆਂ ਪੂਰੇ ਜੋਸ਼ੋ ਖਰੋਸ਼ ਨਾਲ ਚੱਲ ਰਹੀਆਂ ਹਨ। ਇਹ ਜਾਣਕਾਰੀ ਦਿੰਦਿਆਂ ਜ਼ਿਲਾ ਚੋਣ ਅਫ਼ਸਰ ਸ਼੍ਰੀ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਸਮੂਹ ਵਿਭਾਗਾਂ ਦੇ ਅਧਿਕਾਰੀ ਆਪੋ ਆਪਣੇ ਪੱਧਰ ’ਤੇ ਇਸ ਮੁਹਿੰਮ ਵਿੱਚ ਯੋਗਦਾਨ ਪਾਉਣ ਵਿੱਚ ਜੁਟ ਗਏ ਹਨ ਜਿਸ ਤਹਿਤ ਅੱਜ ਅਕਾਲ ਡਿਗਰੀ ਕਾਲਜ ਵਿਖੇ ਸੈਮੀਨਾਰ ਦੌਰਾਨ ਵਿਦਿਆਰਥਣਾਂ ਨੂੰ ਵੋਟਾਂ ਦੀ ਅਹਿਮੀਅਤ ਬਾਰੇ ਜਾਗਰੂਕ ਕੀਤਾ ਗਿਆ।

ਜ਼ਿਲਾ ਚੋਣ ਅਫ਼ਸਰ ਨੇ ਦੱਸਿਆ ਕਿ ਵੱਖ-ਵੱਖ ਜਨਤਕ ਸਥਾਨਾਂ ਜਿਵੇਂ ਬੱਸ ਸਟੈਂਡ, ਰੇਲਵੇ ਸਟੇਸ਼ਨ ਆਦਿ ’ਤੇ ਆਉਣ ਜਾਣ ਵਾਲੇ ਰਾਹਗੀਰਾਂ, ਲੇਬਰ ਚੌਂਕਾਂ ਵਿਖੇ ਮਜ਼ਦੂਰ ਤੇ ਹੋਰ ਕਾਮਿਆਂ, ਬਿਰਧ ਘਰ ਵਿਖੇ ਰਹਿੰਦੇ ਨਾਗਰਿਕਾਂ ਤੱਕ ਪਹੰੁਚ ਬਣਾ ਕੇ ਵੋਟ ਦੀ ਅਹਿਮੀਅਤ ਅਤੇ ਵੋਟ ਦੇ ਇਸਤੇਮਾਲ ਬਾਰੇ ਜਾਣੂ ਕਰਵਾਇਆ ਗਿਆ। ਉਨਾਂ ਕਿਹਾ ਕਿ ਸਮੂਹ ਨਾਗਰਿਕਾਂ ਦੇ ਸਹਿਯੋਗ ਨਾਲ ਹੀ ਜ਼ਿਲਾ ਪ੍ਰਸ਼ਾਸਨ ਲੋਕ ਸਭਾ ਹਲਕਾ ਸੰਗਰੂਰ ਵਿਖੇ ਜ਼ਿਮਨੀ ਚੋਣ ਦੌਰਾਨ ਵੱਧ ਤੋਂ ਵੱਧ ਵੋਟ ਪ੍ਰਤੀਸ਼ਤਤਾ ਨੂੰ ਯਕੀਨੀ ਬਣਾ ਸਕਦਾ ਹੈ।

Related posts

ਕਹਿਰ ਦੀ ਗਰਮੀ ਤੋਂ ਬਚਣ ਲਈ ਸਾਵਧਾਨੀਆਂ ਦੀ ਪਾਲਣਾ ਕੀਤੀ ਜਾਵੇ – ਡਾ. ਸੁਖਦੀਪ ਭਾਗੋਵਾਲੀਆ

JL News

ਤੇਜ਼ ਮੀਂਹ ਕਾਰਨ ਡਿੱਗੀ ਅੰਮ੍ਰਿਤਸਰ ਤਹਿਸੀਲ ਕੰਪਲੈਕਸ ਦੀ ਕੰਧ।

JL News

ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਅੱਜ ਦੂਜੇ ਦਿਨ ਕਬੱਡੀ ਨੈਸ਼ਨਲ ਸਟਾਈਲ ਦੇ ਮੁਕਾਬਲੇ ਰਹੇ ਖਿੱਚ ਦਾ ਕੇਂਦਰ-

JL News
Download Application