Punjab Punjabi

ਸਰਕਾਰੀ ਪੌਲੀਟੈਕਨਿਕ ਕਾਲਜ ਬਟਾਲਾ ਦੇ ਵਿਦਿਆਰਥੀਆਂ ਨੂੰ ਵੰਡੇ ਗਏ ਆਫਰ ਲੈਟਰ l

 

ਕੈਮੀਕਲ ਵਿਭਾਗ ਸਰਕਾਰੀ ਪੌਲੀਟੈਕਨਿਕ ਕਾਲਕ ਬਟਾਲਾ ਦੇ ਵਿਦਿਆਰਥੀਆਂ ਦੀ ਮਲਟੀਨੈਸ਼ਨਲ ਕੰਪਨੀ ਵਿੱਚ ਨੌਕਰੀ ਲਈ ਚੋਣ

 

ਇਲਾਕੇ ਦੇ ਨੌਜਵਾਨਾਂ ਨੂੰ ਤਕਨੀਕੀ ਸਿਖਿਆ ਦੇ ਨਾਲ ਨਾਲ ਰੋਜਗਾਰ ਦੁਆਉਣ ਵਿੱਚ ਵੀ ਪੂਰੀ ਤਰਾਂ ਯਤਨਸ਼ੀਲ ਹੈ ਸਰਕਾਰੀ ਪੌਲੀਟੈਕਿਨਕ ਕਾਲਜ ਬਟਾਲਾ

ਜੇਐਲ ਨਿਊਜ਼/ JL NEWS 

ਬਟਾਲਾ(ਪੰਜਾਬ) / 01-07-2022

ਸਰਕਾਰੀ ਬਹੁਤਕਨੀਕੀ ਕਾਲਜ ਬਟਾਲਾ ਦੇ ਪਲੇਸਮੈਂਟ ਸੈਲ ਦੇ ਉਪਰਾਲਿਆਂ ਸਦਕਾ 2022 ਵਿੱਚ ਡਿਪਲੋਮਾ ਪਾਸ ਕਰਨ ਵਾਲੇ 05 ਵਿਦਿਆਰਥੀਆਂ ਨੂੰ ਆਈ.ਓ.ਐਲ ਕੈਮੀਕਲ ਐਂਡ ਫਾਰਮਾ ਲਿਮਿਟਡ ਬਰਨਾਲਾ ਵਿਖੇ ਕਰੀਬ ਢਾਈ ਲੱਖ ਰੁਪਏ ਦੇ ਸਾਲਾਨਾ ਪੈਕੇਜ਼ ’ਤੇ ਨੌਕਰੀਆਂ ਮਿਲ ਗਈ ਹੈ। ਪ੍ਰਿੰਸੀਪਲ ਅਜੇ ਕੁਮਾਰ ਅਰੋੜਾ ਨੇ ਵਿਸ਼ੇਸ਼ ਤੌਰ ’ਤੇ ਇਹਨਾਂ ਵਿਦਿਆਰਥੀਆਂ ਨੂੰ ਕੰਪਨੀ ਵੱਲੋਂ ਆਏ ਆਫਰ ਲੈਟਰ ਵੰਡੇ ਅਤੇ ਵਿਦਿਆਰਥੀਆਂ ਸਮੇਤ ਕੈਮੀਕਲ ਵਿਭਾਗ ਦੀ ਪੂਰੀ ਟੀਮ ਦੀ ਸ਼ਲਾਘਾ ਕੀਤੀ।

ਇਸ ਮੌਕੇ ਚੁਣੇ ਗਏ ਵਿਦਿਆਰਥੀ ਸੁਖਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਪਿੰਡ ਕਰਨਾਮਾ ਦਾ ਰਹਿਣ ਵਾਲਾ ਹੈ ਅਤੇ ਕੈਮੀਕਲ ਇੰਜ ਦਾ ਡਿਪਲੋਮਾ ਕਰਨ ਵੇਲੇ ਉਸਦਾ ਸੁਪਨਾ ਸੀ ਕਿ ਉਹ ਕਾਲਜ ਤੋਂ ਹੀ ਚੰਗੀ ਨੌਕਰੀ ਲਈ ਚੁਣਿਆ ਜਾਵੇ। ਅੱਜ ਉਸਦਾ ਇਹ ਸਪਨਾ ਸੱਚ ਹੋ ਗਿਆ ਹੈ। ਇਸ ਮੌਕੇ ਬਾਕੀ ਚੁਣੇ ਗਏ ਵਿਦਿਆਰਥੀ ਕਰਨਜੋਤ ਸਿੰਘ, ਚੇਤਨ, ਬਿਕਰਮ, ਨੀਰਜ ਅਤੇ ਉਹਨਾਂ ਦੇ ਮਾਤਾ-ਪਿਤਾ ਨੇ ਵੀ ਆਪਣੀ ਖੁਸ਼ੀ ਦਾ ਪ੍ਰਗਵਟਾਵਾ ਕੀਤਾ ਅਤੇ ਕਾਲਜ ਦੇ ਪ੍ਰਿੰਸੀਪਲ ਅਤੇ ਸਟਾਫ ਦਾ ਧੰਨਵਾਦ ਕੀਤਾ।

ਇਸ ਮੌਕੇ ਕੈਮੀਕਲ ਵਿਭਾਗ ਦੇ ਇੰਚਾਰਜ ਅਤੇ ਕਾਲਜ ਦੇ ਪਲੇਸਮੈਂਟ ਅਫ਼ਸਰ ਜਸਬੀਰ ਸਿੰਘ ਨੇ ਦੱਸਿਆ ਕਿ ਡਿਪਲੋਮਾ ਕਰਨ ਵਾਲੇ ਵਿਦਿਆਰਥੀਆਂ ਲਈ ਮਲਟੀਨੈਸ਼ਨਲ ਕੰਪਨੀ ਵਿੱਚ ਨੌਂਕਰੀ ਮਿਲਣਾ ਇਕ ਬਹੁਤ ਹੀ ਚੰਗੇ ਭਵਿੱਖ ਦੀ ਸ਼ੁਰੂਆਤ ਹੈ ਅਤੇ ਪਿਛਲੇ ਕਈ ਸਾਲਾਂ ਤੋਂ ਇਸ ਕਾਲਜ ਦੇ ਵਿਦਿਆਰਥੀਆਂ ਨੂੰ ਇਹ ਮੌਕਾ ਮਿਲਦਾ ਰਿਹਾ ਹੈ। ਉਹਨਾਂ ਇਹ ਵੀ ਦੱਸਿਆ ਕਿ ਹਰ ਸਾਲ ਡਪਲੋਮਾ ਪਾਸ ਕਰਨ ਵਾਲੇ 100 ਫੀਸਦੀ ਵਿਦਿਆਰਥੀਆਂ ਦੀ ਪਲੇਸਮੈਂਟ ਕਰਵਾਉਣ ਲਈ ਕਾਲਜ ਦਾ ਪਲੇਸਮੈਂਟ ਸੈਲ ਪੂਰੀ ਤਰ੍ਹਾਂ ਯਤਨਸ਼ੀਲ ਹੈ ਅਤੇ ਇਸ ਸਾਲ ਕਾਲਜ ਦੇ ਵਿਦਿਆਰਥੀਆਂ ਨੂੰ ਹੋਰ ਵੀ ਕਈ ਚੰਗੀਆਂ ਕੰਪਨੀਆਂ ਵਿੱਚ ਨੌਕਰੀਆਂ ਮਿਲੀਆਂ ਹਨ। ਇਸ ਮੌਕੇ ਪ੍ਰਿੰਸੀਪਲ ਅਰੋੜਾ ਅਤੇ ਇੰਚਾਰਜ ਜਸਬੀਰ ਸਿੰਘ ਤੋੰ ਇਲਾਵਾ ਕੈਮੀਕਲ ਵਿਭਾਗ ਦੇ ਮੈਡਮ ਸ਼ਾਲਿਨੀ, ਰੇਖਾ, ਰੰਜੂ ਉਹਰੀ ਅਤੇ ਜਸਪ੍ਰੀਤ ਕੌਰ ਵੀ ਮੌਜੂਦ ਸਨ।

Related posts

ਪ੍ਰਦਰਸ਼ਨ ਕਰ ਰਹੇ ਕਾਂਗਰਸੀ ਪੁਲਿਸ ਨੇ ਲਏ ਹਿਰਾਸਤ ਵਿੱਚ,ਇਸ ਬਾਰੇ ਸੀ ਐੱਮ ਦਾ ਕੀ ਕਹਿਣਾ ਪੜੋ ਖ਼ਬਰ ।

JL News

ਜ਼ਿਲ੍ਹਾ ਪੱਧਰੀ ਟੂਰਨਾਮੈਂਟ ਦੇ ਛੇਵੇਂ ਦਿਨ ਹੋਏ ਫੁੱਟਬਾਲ, ਕਬੱਡੀ, ਵਾਲੀਬਾਲ, ਰੋਲਰ ਸਕੇਟਿੰਗ ਮੁਕਾਬਲੇ: ਜ਼ਿਲ੍ਹਾ ਖੇਡ ਅਫਸਰ

JL News

ਕਿਸਾਨ ਮਜ਼ਦੂਰ ਜਥੇਬੰਦੀ ਵੱਲੋਂ ਅਗਨੀਪਥ ਯੋਜਨਾ ਦੇ ਖਿਲਾਫ ਜਿਲ੍ਹੇ ਭਰ ਵਿੱਚ ਮੋਦੀ ਸਰਕਾਰ ਦੇ ਫੂਕੇ ਗਏ ਪੁਤਲੇ।

JL News
Download Application