Punjab Punjabi

ਪੰਜਾਬ ਸਰਕਾਰ ਵੱਲੋਂ ਸਿਹਤ ਸਹੁਲਤਾਂ ਵਿਚ ਵਿਸਥਾਰ ਲਈ ਉਪਰਾਲੇ ਜਾਰੀ-ਚੇਤਨ ਸਿੰਘ ਜੌੜਾਮਾਜਰਾ

-ਕਿਹਾ ਕਿ ਡਾਕਟਰਾਂ ਅਤੇ ਮੈਡੀਕਲ ਉਪਕਰਨਾਂ ਦੀ ਘਾਟ ਹੋਵੇਗੀ ਦੂਰ
– ਸਿਹਤ ਮੰਤਰੀ ਵੱਲੋਂ ਅਬੋਹਰ ਦੇ ਸਿਵਲ ਹਸਪਤਾਲ ਦਾ ਦੌਰਾ
ਜੇਐਲ ਨਿਊਜ਼ / JL NEWS
ਅਬੋਹਰ,ਫਾਜਿ਼ਲਕਾ(ਪੰਜਾਬ) / 16-09-2022
ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ: ਚੇਤਨ ਸਿੰਘ ਜੌੜਾਮਾਜਰਾ ਨੇ ਆਖਿਆ ਹੈ ਕਿ ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਰਾਜ ਵਿਚ ਸਿਹਤ ਸਹੁਲਤਾਂ ਦੇ ਵਿਸਥਾਰ ਲਈ ਵੱਡੀ ਪੱਧਰ ਤੇ ਉਪਰਾਲੇ ਜਾਰੀ ਹਨ ਅਤੇ ਉਹ ਖੁਦ ਰਾਜ ਦੇ ਵੱਖ ਵੱਖ ਖਿੱਤਿਆਂ ਦਾ ਦੌਰਾ ਕਰ ਰਹੇ ਹਨ ਤਾਂ ਜ਼ੋ ਸਥਾਨਕ ਜਰੂਰਤਾਂ ਅਨੁਸਾਰ ਸਿਹਤ ਸਹੁਲਤਾਂ ਵਿਚ ਹੋਰ ਵਾਧਾ ਕੀਤਾ ਜਾ ਸਕੇ।
ਉਹ ਅੱਜ ਫਾਜਿ਼ਲਕਾ ਜਿ਼ਲ੍ਹੇ ਦੇ ਅਬੋਹਰ ਦੇ ਸਰਕਾਰੀ ਹਸਪਤਾਲ ਦਾ ਦੌਰਾ ਕਰ ਰਹੇ ਸਨ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨੇ ਆਖਿਆ ਕਿ ਸੂਬਾ ਸਰਕਾਰ ਵੱਲੋਂ ਡਾਕਟਰਾਂ ਦੀ ਘਾਟ ਪੂਰੀ ਕਰਨ ਲਈ ਗੰਭੀਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਡਾਕਟਰਾਂ ਦੀ ਘਾਟ ਦਾ ਸਥਾਈ ਹੱਲ ਇਹੀ ਹੈ ਕਿ ਰਾਜ ਵਿਚ ਜਿਆਦਾ ਤੋਂ ਜਿਆਦਾ ਮੈਡੀਕਲ ਕਾਲਜ ਹੋਣ ਇਸੇ ਲਈ ਪੰਜਾਬ ਸਰਕਾਰ ਵੱਲੋਂ ਰਾਜ ਵਿਚ ਨਵੇਂ ਮੈਡੀਕਲ ਕਾਲਜ ਸਥਾਪਿਤ ਕਰਨ ਦਾ ਬੀੜਾ ਚੁੱਕਿਆ ਗਿਆ ਹੈ।
ਸ: ਚੇਤਨ ਸਿੰਘ ਜੌੜਾ ਮਾਜਰਾ ਨੇ ਕਿਹਾ ਕਿ ਪਿੱਛਲੀਆਂ ਸਰਕਾਰ ਵੱਲੋਂ ਸਿਹਤ ਖੇਤਰ ਨੂੰ ਅਣਗੌਲਿਆਂ ਕੀਤਾ ਗਿਆ ਸੀ ਅਤੇ ਹਸਪਤਾਲਾਂ ਵਿਚ ਸਟਾਫ ਦੀ ਭਰਤੀ ਜਾਂ ਹੋਰ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਲਈ ਉਪਰਾਲੇ ਨਹੀਂ ਕੀਤੇ ਗਏ ਸਨ। ਪਰ ਹੁਣ ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਲਈ ਸਿਹਤ ਅਤੇ ਸਿੱਖਿਆ ਹੀ ਦੋ ਪ੍ਰਮੁੱਖ ਤਰਜੀਹਾਂ ਹਨ।
ਉਨ੍ਹਾਂ ਨੇ ਕਿਹਾ ਕਿ ਇਸੇ ਲਈ ਉਹ ਰਾਜ ਦੇ ਹਰ ਦੂਰ ਦਰਾਜ ਦੇ ਖੇਤਰਾਂ ਦਾ ਦੌਰਾ ਕਰਕੇ ਸਥਾਨਕ ਹਲਾਤਾਂ ਦਾ ਜਾਇਜ਼ਾ ਲੈ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਅਬੋਹਰ ਸਰਹੱਦੀ ਇਲਾਕਾ ਹੈ ਅਤੇ ਇੱਥੇ ਸਿਹਤ ਸਹੁਲਤਾਂ ਵਿਚ ਵਾਧਾ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਰਾਜ ਸਰਕਾਰ ਵੱਲੋਂ ਹਸਪਤਾਲਾਂ ਵਿਚ ਮੈਡੀਕਲ ਉਪਕਰਨਾਂ ਦੀ ਘਾਟ ਵੀ ਦੂਰ ਕੀਤੀ ਜਾਵੇਗੀ ਅਤੇ ਜ਼ੋ ਮੈਡੀਕਲ ਉਪਕਰਨ ਖਰਾਬ ਪਏ ਹਨ ਉਨ੍ਹਾਂ ਨੂੰ ਵੀ ਛੇਤੀ ਠੀਕ ਕਰਵਾਇਆ ਜਾਵੇਗਾ ਤਾਂ ਜ਼ੋ ਸਾਡੇ ਸਰਕਾਰੀ ਹਸਪਤਾਲ ਬਿਹਤਰ ਤੋਂ ਬਿਹਤਰ ਸਿਹਤ ਸੁਵਿਧਾਵਾਂ ਰਾਜ ਦੇ ਲੋਕਾਂ ਨੂੰ ਮੁਹਈਆ ਕਰਵਾ ਸਕਨ।
ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਰਾਜ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੁਲਤਾਂ ਦੇਣ ਦੀ ਗਰੰਟੀ ਦਿੰਦੀ ਹੈ ਅਤੇ ਸਰਕਾਰੀ ਹਸਪਤਾਲਾਂ ਵਿਚ ਸਿਹਤ ਬੀਮਾ ਯੋਜਨਾ ਬਾਖੂਬੀ ਚੱਲ ਰਹੀ ਹੈ ਜਦ ਕਿ ਹੋਰਨਾਂ ਹਸਪਤਾਲਾਂ ਨੂੰ ਵੀ ਅਦਾਇਗੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਨੇ ਕਿਹਾ ਕਿ ਪਿੱਛਲੀਆਂ ਸਰਕਾਰਾਂ ਵੱਲੋਂ ਕੀਤੀਆਂ ਗਲਤੀਆਂ ਨੂੰ ਦਰੁਸਤ ਕੀਤਾ ਜਾ ਰਿਹਾ ਹੈ।
ਇਸ ਮੌਕੇ ਉਨ੍ਹਾਂ ਨੇ ਅਬੋਹਰ ਦੇ ਸਰਕਾਰੀ ਹਸਪਤਾਲ ਦੇ ਸਾਰੇ ਵਾਰਡਾਂ ਵਿਚ ਜਾ ਕੇ ਇੱਥੇ ਇਲਾਜ ਕਰਵਾ ਰਹੇ ਮਰੀਜਾਂ ਦਾ ਹਾਲ ਚਾਲ ਜਾਣਿਆ ਅਤੇ ਉਨ੍ਹਾਂ ਤੋਂ ਇੱਥੇ ਮਿਲ ਰਹੇ ਇਲਾਜ ਬਾਬਤ ਜਾਣਕਾਰੀ ਹਾਸਲ ਕੀਤੀ।
ਇਸ ਮੌਕੇ ਉਨ੍ਹਾਂ ਦੇ ਨਾਲ ਸਥਾਨਕ ਆਗੂ ਸ੍ਰੀ ਕੁਲਦੀਪ ਕੁਮਾਰ ਦੀਪ ਕੰਬੋਜ਼, ਜਿ਼ਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ੍ਰੀ ਸੁਨੀਲ ਸਚਦੇਵਾ ਵੀ ਹਾਜਰ ਸਨ। ਇਸ ਮੌਕੇ ਸਿਵਲ ਸਰਜਨ ਡਾ: ਰਜਿੰਦਰਪਾਲ ਬੈਂਸ, ਨਾਇਬ ਤਹਿਸੀਲਦਾਰ ਸ੍ਰੀ ਅਵਿਨਾਸ਼ ਚੰਦਰ ਨੇ ਉਨ੍ਹਾਂ ਨੂੰ ਇੱਥੇ ਪੁੱਜਣ ਤੇ ਜੀ ਆਇਆਂ ਨੂੰ ਕਿਹਾ।

Related posts

ਜਿਲ੍ਹਾ ਪੱਧਰ ਟੂਰਨਾਮੈਂਟ ਦੇ ਉਦਘਾਟਨੀ ਸਮਾਰੋਹ ਵਿਚ ਸ੍ਰ:ਜਗਦੀਪ ਸਿੰਘ ਕਾਕਾ ਬਰਾੜ ਐੱਮ ਼ਐੱਲ ਼ਏ ਹਲਕਾ ਸ੍ਰੀ ਮੁਕਤਸਰ ਸਾਹਿਬ ਨੇ ਮੁੱਖ ਮਹਿਮਾਨ ਵਜੋਂ ਕੀਤੀ ਸਿਰਕਤ-

JL News

ਨਸ਼ਾ ਤਸਕਰਾਂ ਵਿਰੁੱਧ ਨਰਮ ਰੁੱਖ ਅਪਣਾਉਣ ਵਾਲੇ 11 ਪੁਲਿਸ ਮੁਲਾਜ਼ਮਾਂ ਦਾ ਤਬਾਦਲਾ ਤੇ ਇੱਕ ਏ.ਐਸ.ਆਈ ਨੂੰ ਕੀਤਾ ਮੁਅੱਤਲ-

JL News

ਮਾਨ ਸਰਕਾਰ ਵੱਲੋਂ 424 ਵੀਆਈਪੀ ਨੂੰ ਮੁੜ ਸੁਰੱਖਿਆ ਬਹਾਲੀ ਦਾ ਫੈਸਲਾ l

JL News
Download Application