Punjab Punjabi

ਧਰਤੀ ਹੇਠਲੇ ਪਾਣੀ ਦੀ ਬਚਤ ਲਈ ਜਲ ਸ਼ਕਤੀ ਅਭਿਆਨ ਵਿੱਚ ਲੋਕਾਂ ਦਾ ਸਹਿਯੋਗ ਲਿਆ ਜਾਵੇ : ਸੁਪਰੀਓ ਘੋਸ਼

– ਧਰਤੀ ਹੇਠਲੇ ਪਾਣੀ ਦਾ ਦਿਨੋਂ ਦਿਨ ਡਿੱਗ ਰਿਹਾ ਪੱਧਰ ਚਿੰਤਾ ਦਾ ਵਿਸ਼ਾ
– ਕੇਂਦਰ ਦੇ ਜਲ ਸ਼ਕਤੀ ਮੰਤਰਾਲੇ ਦੇ ਅਧਿਕਾਰੀਆਂ ਨੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਪਾਣੀ ਦੀ ਬੱਚਤ ਲਈ ਕੀਤੇ ਉਪਰਾਲਿਆਂ ਦੀ ਕੀਤੀ ਸ਼ਲਾਘਾ
– ਜਲ ਸ਼ਕਤੀ ਮੰਤਰਾਲਾ ਤੋਂ ਮਿਨਸਟਰੀ ਆਫ ਵਾਟਰ ਰਿਸੋਰਸਿਜ ਨਵੀਂ ਦਿੱਲੀ ਦੇ ਡਾਇਰੈਕਟਰ, ਸ੍ਰੀ ਸੁਪਰੀਓ ਘੋਸ਼ ਅਤੇ ਵਿਗਿਆਨੀ ਬੀ.ਐਮ ਪ੍ਰਭਾਕਰ ਨੇ ਕੀਤੀ ਮੀਟਿੰਗ
ਜੇਐਲ ਨਿਊਜ਼ / JL NEWS
ਫ਼ਤਹਿਗੜ੍ਹ ਸਾਹਿਬ(ਪੰਜਾਬ) / 16-09-2022
ਧਰਤੀ ਹੇਠਲੇ ਪਾਣੀ ਦਾ ਦਿਨੋਂ ਦਿਨ ਨੀਚੇ ਜਾ ਰਿਹਾ ਪੱਧਰ ਸਾਡੇ ਸਭਨਾ ਲਈ ਇੱਕ ਗੰਭੀਰ ਚਿੰਤਾ ਦਾ ਵਿਸ਼ਾ ਹੈ ਅਤੇ ਜੇਕਰ ਅਸੀਂ ਹੁਣ ਵੀ ਇਸ ਵੱਲ ਧਿਆਨ ਨਾ ਦਿੱਤਾ ਤਾਂ ਭਵਿੱਖ ਵਿੱਚ ਇਸ ਦੇ ਗੰਭੀਰ ਸਿੱਟੇ ਸਾਹਮਣੇ ਆਉਣਗੇ। ਇਹ ਪ੍ਰਗਟਾਵਾ ਕੇਂਦਰੀ ਜਲ ਸ਼ਕਤੀ ਮੰਤਰਾਲੇ ਦੇ ਡਾਇਰੈਕਟਰ ਸ਼੍ਰੀ ਸੁਪਰੀਓ ਘੋਸ਼ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪਾਣੀ ਦੀ ਸੰਭਾਲ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਾਣੀ ਦੀ ਸੰਭਾਲ ਲਈ ਵਿਸ਼ੇਸ਼ ਅਭਿਆਨ ਚਲਾਇਆ ਜਾ ਰਿਹਾ ਹੈ ਤਾਂ ਜੋ ਪਾਣੀ ਦੇ ਪੱਧਰ ਵਿੱਚ ਸੁਧਾਰ ਕੀਤਾ ਜਾ ਸਕੇ। ਇਸ ਮੌਕੇ ਉਨ੍ਹਾਂ ਦੇ ਨਾਲ ਕੇਂਦਰੀ ਜਲ ਸ਼ਕਤੀ ਮੰਤਰਾਲੇ ਦੇ ਵਿਗਿਆਨੀ ਬੀ.ਐਮ. ਪ੍ਰਭਾਕਰ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਵਿਨੋਦ ਵਸ਼ਿਸ਼ਿਟ ਵੀ ਮੌਜੂਦ ਸਨ।
ਸ਼੍ਰੀ ਘੋਸ਼ ਨੇ ਕਿਹਾ ਕਿ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਕਈ ਥਾਂਈ ਉਨ੍ਹਾਂ ਨੇ ਵੇਖਿਆ ਕਿ ਪਿੰਡਾਂ ਵਿੱਚ ਥਾਪਰ ਮਾਡਲ ਜਾਂ ਸੋਕ ਪਿੱਟ ਬਣਾ ਕੇ ਪਾਣੀ ਦੀ ਬੱਚਤ ਕੀਤੀ ਜਾ ਰਹੀ ਹੈ ਜੋ ਕਿ ਇੱਕ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪਾਣੀ ਦਾ ਪੱਧਰ ਉਚਾ ਚੁੱਕਣ ਲਈ ਸਮੂਹ ਅਧਿਕਾਰੀਆਂ ਨੂੰ ਮਿਲ ਜੁਲ ਕੇ ਕੰਮ ਕਰਨਾ ਚਾਹੀਦਾ ਹੈ ਕਿਉਂਕਿ ਇਹ ਸਮੱਸਿਆ ਕਿਸੇ ਇੱਕ ਵਿਭਾਗ ਦੀ ਨਹੀਂ ਸਗੋਂ ਸਮੁੱਚੇ ਪੰਜਾਬ ਦੀ ਹੈ। ਉਨ੍ਹਾਂ ਪਾਣੀ ਦੀ ਸੰਭਾਲ ਨਾਲ ਜੁੜੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਵਿਗਿਆਨਕ ਢੰਗ ਨਾਲ ਪਾਣੀ ਦੀ ਬੱਚਤ ਲਈ ਯੋਜਨਾ ਤਿਆਰ ਕੀਤੀ ਜਾਵੇ ਅਤੇ ਜਲ ਸ਼ਕਤੀ ਅਭਿਆਨ ਨਾਲ ਪਿੰਡਾਂ ਦੀਆਂ ਪੰਚਾਇਤਾਂ, ਸਕੂਲੀ ਵਿਦਿਆਰਥੀਆਂ, ਸਾਬਕਾ ਫੌਜੀਆਂ ਅਤੇ ਸਾਬਕਾ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਦਾ ਸਹਿਯੋਗ ਵੀ ਲਿਆ ਜਾਵੇ।
ਡਾਇਰੈਕਟਰ ਸੁਪਰੀਓ ਘੋਸ਼ ਨੇ ਜਲ ਸੰਭਾਲ ਲਈ ਕੰਮ ਕਰ ਰਹੇ ਵੱਖ-ਵੱਖ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਬਰਸਾਤੀ ਪਾਣੀ ਰੀਚਾਰਜ ਕਰਨ ਵਾਲੇ ਪ੍ਰੋਜੈਕਟ ਲਗਵਾਏ ਜਾਣੇ ਚਾਹੀਦੇ ਹਨ ਅਤੇ ਵਿਦਆਰਥੀਆਂ ਨੂੰ ਪਾਣੀ ਦੀ ਸੰਭਾਲ ਲਈ ਵੱਧ ਤੋਂ ਵੱਧ ਜਾਗਰੂਕ ਕਰਨਾ ਚਾਹੀਦਾ ਹੈ ਕਿਉਂਕਿ ਅੱਜ ਦੇ ਬੱਚੇ ਕੱਲ ਦਾ ਭਵਿੱਖ ਹੁੰਦੇ ਹਨ ਅਤੇ ਜੇਕਰ ਉਨ੍ਹਾਂ ਨੂੰ ਹੁਣ ਤੋਂ ਹੀ ਪਾਣੀ ਦੀ ਸੰਭਾਲ ਲਈ ਜਾਗਰੂਕ ਕੀਤਾ ਜਾਵੇਗਾ ਤਾਂ ਉਹ ਭਵਿੱਖ ਵਿੱਚ ਇਸ ਬਾਰੇ ਹੋਰ ਸੰਜੀਦਾ ਹੋਣਗੇ। ਉਨ੍ਹਾਂ ਇਹ ਵੀ ਕਿਹਾ ਕਿ ਪਾਣੀ ਦੀ ਸੰਭਾਲ ਲਈ ਸਕੂਲੀ ਵਿਦਿਆਰਥੀਆਂ ਦੇ ਵੱਖ-ਵੱਖ ਮੁਕਾਬਲੇ ਵੀ ਕਰਵਾਏ ਜਾਣ।
ਇਸ ਮੌਕੇ ਬਾਗਬਾਨੀ ਵਿਕਾਸ ਅਫਸਰ ਰਮਨਦੀਪ ਕੌਰ, ਪੰਚਾਇਤ ਅਫਸਰ ਦਲਬੀਰ ਸਿੰਘ, ਪੇਂਡੂ ਵਿਕਾਸ ਤੇ ਪੰਚਾਇਤੀ ਰਾਜ ਵਿਭਾਗ ਦੀ ਐਸ.ਡੀ.ਓ. ਅਮਨਦੀਪ ਕੌਰ, ਆਤਮਾ ਸਕੀਮ ਦੇ ਪ੍ਰੋਜੈਕਟ ਡਿਪਟੀ ਡਾਇਰੈਕਟਰ ਹਰਮਨਜੀਤ ਸਿੰਘ, ਅਜੈ ਪਾਂਡੇ, ਜੇ.ਈ. ਬਲਜਿੰਦਰ ਸਿੰਘ ਤੋਂ ਇਲਾਵਾ ਨਰੇਗਾ ਅਧੀਨ ਕੰਮ ਕਰ ਰਹੇ ਸਹਾਇਕ ਪ੍ਰੋਜੈਕਟ ਡਾਇਰੈਕਟਰ ਅਤੇ ਹੋਰ ਅਧਿਕਾਰੀ ਮੌਜੂਦ ਸਨ।
ਜਲ ਸ਼ਕਤੀ ਮੰਤਰਾਲਾ ਤੋਂ ਮਿਨਸਟਰੀ ਆਫ ਵਾਟਰ ਰਿਸੋਰਸਿਜ ਨਵੀਂ ਦਿੱਲੀ ਦੇ ਡਾਇਰੈਕਟਰ, ਸ੍ਰੀ ਸੁਪਰੀਓ ਗੋਸ਼ ਅਤੇ ਵਿਭਾਗ ਦੇ ਵਿਗਿਆਨੀ ਬੀ.ਐਮ ਪ੍ਰਭਾਕਰ ਵੱਲੋਂ ਵਧੀਕ ਡਿਪਟੀ ਕਮਿਸ਼ਨਰ(ਵਿਕਾਸ) ਸ਼੍ਰੀ ਦਿਨੇਸ਼ ਵਸਿਸ਼ਟ

Related posts

पशु को मार फेकना ठीक? मामला जंडियाला गुरु का।

JL News

जालंधर पुलिस ने लूट की वारदातों को अंजाम देने वाले 4 आरोपियों को किया गिरफ्तार ।

JL News

ਵੱਖ-ਵੱਖ ਸਰਹੱਦੀ ਪਿੰਡਾਂ ਵਿਚ ਨਿਰਵਿਘਨ ਜਾ ਰਹੀ ਮੈਡੀਕਲ ਵੈਨ ਨਾਲ ਲੋਕਾਂ ਨੂੰ ਸਿਹਤ ਪੱਖੋ ਮਿਲੀ ਵੱਡੀ ਰਾਹਤ।  

JL News
Download Application