ਜੇਐਲ ਨਿਊਜ / JL NEWS
ਗੁਰਦਾਸਪੁਰ(ਪੰਜਾਬ) / 17-09-2022
ਦਸਵੀਂ ਅਤੇ ਬਾਰਵ੍ਹੀ ਸ੍ਰੇਣੀ ਦੀਆਂ ਸਤੰਬਰ 2022 ਅਨੁਪੂਰਕ ਪ੍ਰੀਖਿਆਵਾਂ (ਸਮੇਤ ਓਪਨ ਸਕੂਲ) ਮਿਤੀ 15 ਸਤੰਬਰ 2022 ਤੋਂ 3 ਅਕਤੂਬਰ 2022 ਤੱਕ ਬੋਰਡ ਵੱਲੋਂ ਸਥਾਪਿਤ ਕੀਤੇ ਗਏ ਪ੍ਰੀਖਿਆ ਕੇਂਦਰਾਂ ਸਰਕਾਰੀ ਮਾਡਲ ਸੀਨੀਅਰ ਸਕੈਂਡਰੀ ਸਕੂਲ (ਲੜਕੇ) ਗੁਰਦਾਸਪੁਰ, ਸਰਕਾਰੀ ਕੰਨਿਆ ਸੀਨੀਅਰ ਸਕੈਂਡਰੀ ਸਕੂਲ ਡੇਰਾ ਬਾਬਾ ਨਾਨਕ ਅਤੇ ਸਰਕਾਰੀ ਕੰਨਿਆ ਸੀਨੀਅਰ ਸਕੈਂਡਰੀ ਸਕੂਲ ਬਟਾਲਾ ਵਿਖੇ ਹੋ ਰਹੀਆਂ ਹਨ। ਚੇਅਮੈਨ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸਮੁੱਚੇ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਦਫ਼ਾ 144 ਲਗਾਉਣ ਅਤੇ ਪੁਖਤਾ ਪ੍ਰਬੰਧ ਕਰਨ ਲਈ ਪੁਲਿਸ ਬਲ ਤਾਇਨਾਤ ਕਰਨ ਲਈ ਲਿਖਿਆ ਗਿਆ ਹੈ।
ਇਸਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਫ਼ੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਵਿਖੇ ਸਰਕਾਰੀ ਮਾਡਲ ਸੀਨੀਅਰ ਸਕੈਂਡਰੀ ਸਕੂਲ (ਲੜਕੇ) ਗੁਰਦਾਸਪੁਰ, ਸਰਕਾਰੀ ਕੰਨਿਆ ਸੀਨੀਅਰ ਸਕੈਂਡਰੀ ਸਕੂਲ ਡੇਰਾ ਬਾਬਾ ਨਾਨਕ ਅਤੇ ਸਰਕਾਰੀ ਕੰਨਿਆ ਸੀਨੀਅਰ ਸਕੈਂਡਰੀ ਸਕੂਲ ਬਟਾਲਾ ਵਿਖੇ ਪ੍ਰੀਖਿਆ ਸਬੰਧੀ ਸਥਾਪਤ ਕੀਤੇ ਗਏ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ 100 ਮੀਟਰ ਦੇ ਘੇਰੇ ਵਿੱਚ ਲੋਕਾਂ ਦੇ ਇਕੱਠੇ ਹੋਣ ਤੇ ਮਿਤੀ 15 ਸਤੰਬਰ 2022 ਤੋਂ 3 ਅਕਤੂਬਰ 2022 ਤੱਕ ਪਾਬੰਦੀ ਲਗਾ ਦਿੱਤੀ ਹੈ, ਪਰ ਇਹ ਹੁਕਮ ਉਨ੍ਹਾਂ ਵਿਅਕਤੀਆਂ ’ਤੇ ਲਾਗੂ ਨਹੀਂ ਹੋਵੇਗਾ ਜੋ ਇਨ੍ਹਾਂ ਪ੍ਰੀਖਿਆਵਾਂ ਵਿੱਚ ਡਿਊਟੀ ’ਤੇ ਹੋਣਗੇ।