बिना केटेगरी

ਸੰਗਰੂਰ ਵਿਖੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਲਹਿਰਾਇਆ ਕੌਮੀ ਝੰਡਾ-

 

 

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ਼ਹੀਦਾਂ ਦੇ ਪਾਏ ਪੂਰਨਿਆਂ ’ਤੇ ਚੱਲ ਰਹੀ ਹੈ: ਲਾਲਜੀਤ ਸਿੰਘ ਭੁੱਲਰ

 

ਕੈਬਨਿਟ ਮੰਤਰੀ ਨੇ ਸਭਿਆਚਾਰਕ ਪ੍ਰੋਗਰਾਮ ਪੇਸ਼ ਕਰਨ ਵਾਲੇ ਸਕੂਲਾਂ ਦੀਆਂ ਟੀਮਾਂ ਨੂੰ ਮੌਕੇ ’ਤੇ ਹੀ ਇਨਾਮ ਵਜੋਂ ਦਿੱਤੀ ਨਗਦ ਰਾਸ਼ੀ

 

ਜੇਐਲ ਨਿਊਜ਼ / JL NEWS 

ਸੰਗਰੂਰ(ਪੰਜਾਬ)  / 15-08-2022

ਦੇਸ਼ ਦੇ 76ਵੇਂ ਆਜ਼ਾਦੀ ਦਿਹਾੜੇ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਸੰਗਰੂਰ ਵਿਖੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਜ਼ਿਲਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਸਾਰਿਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਸਾਨੂੰ ਮਾਣ ਹੈ ਕਿ ਆਜ਼ਾਦੀ ਸੰਘਰਸ਼ ਦੌਰਾਨ ਪੰਜਾਬੀਆਂ ਨੇ ਸਭ ਤੋਂ ਜ਼ਿਆਦਾ ਕੁਰਬਾਨੀਆਂ ਦਿੱਤੀਆਂ ਹਨ। ਉਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ਼ਹੀਦਾਂ ਦੇ ਪਾਏ ਪੂਰਨਿਆਂ ’ਤੇ ਚੱਲ ਰਹੀ ਹੈ।

ਕੈਬਨਿਟ ਮੰਤਰੀ ਸ. ਭੁੱਲਰ ਨੇ ਕਿਹਾ ਕਿ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਦਿਆਂ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਪੰਜਾਬ ਜਿਥੇ ਬਿਜਲੀ, ਖੇਤੀਬਾੜੀ, ਸਿੱਖਿਆ, ਕਾਨੂੰਨ ਤੇ ਵਿਵਸਥਾ, ਨਾਗਰਿਕ ਸੇਵਾਵਾਂ, ਬੁਨਿਆਦੀ ਢਾਂਚੇ, ਸ਼ਹਿਰੀ ਵਿਕਾਸ, ਪਿੰਡਾਂ ਦੇ ਸਰਵਪੱਖੀ ਵਿਕਾਸ, ਸਿਹਤ, ਨਿਵੇਸ਼ ਪੱਖੀ ਮਾਹੌਲ ਸਿਰਜਣ ਅਤੇ ਉਦਯੋਗਾਂ ਦੇ ਖੇਤਰ ਵਿੱਚ ਨਾਮਣਾ ਖੱਟ ਰਿਹਾ ਹੈ ਉਥੇ ਹੀ ਸਰਕਾਰ ਵੱਲੋਂ ਭਿ੍ਰਸ਼ਟਾਚਾਰ ਨੂੰ ਵੀ ਨੱਥ ਪਾਈ ਜਾ ਰਹੀ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ ਲਗਭਗ 5 ਮਹੀਨਿਆਂ ਦੇ ਕਾਰਜਕਾਲ ਦੌਰਾਨ ਹੀ ਅਨੇਕਾਂ ਲੋਕ ਪੱਖੀ ਪਹਿਲਕਦਮੀਆਂ ਕੀਤੀਆਂ ਹਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਭਿ੍ਰਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਦੀ ਸ਼ੁਰੂਆਤ ਕਰਕੇ ਭਿ੍ਰਸ਼ਟਾਚਾਰ ਨੂੰ ਜੜੋਂ ਖਤਮ ਕਰਨ ਦੀ ਦਿਸ਼ਾ ਵਿੱਚ ਵੱਡੀ ਪਹਿਲਕਦਮੀ ਕੀਤੀ ਹੈ। ਉਨਾਂ ਕਿਹਾ ਕਿ ਐਂਟੀ ਗੈਂਗਸਟਰ ਟਾਸਕ ਫੋਰਸ ਦਾ ਗਠਨ ਕੀਤਾ ਗਿਆ ਹੈ ਅਤੇ ਵੱਡੀ ਗਿਣਤੀ ਵਿੱਚ ਗੈਂਗਸਟਰ ਕਾਬੂ ਕੀਤੇ ਗਏ ਹਨ। ਉਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਡਿਊਟੀ ਦੌਰਾਨ ਸ਼ਹੀਦੀ ਪ੍ਰਾਪਤ ਕਰਨ ਵਾਲੇ ਸੈਨਿਕਾਂ ਦੇ ਸਨਮਾਨ ਵਜੋਂ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ ਦਿੱਤਾ ਜਾਣ ਵਾਲਾ ਮਾਣ ਭੱਤਾ ਵਧਾ ਕੇ ਇੱਕ ਕਰੋੜ ਰੁਪਏ ਕਰ ਦਿੱਤਾ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਦੀਆਂ ਸਰਕਾਰੀ ਬੱਸਾਂ ਪੰਜਾਬ ਤੋਂ ਸਿੱਧੀਆਂ ਦਿੱਲੀ ਏਅਰਪੋਰਟ ਲਈ ਜਾਣੀਆਂ ਸ਼ੁਰੂ ਹੋ ਗਈਆਂ ਹਨ ਅਤੇ ਇਨਾਂ ਦਾ ਕਿਰਾਇਆ ਪ੍ਰਾਈਵੇਟ ਬੱਸਾਂ ਨਾਲੋਂ ਕਰੀਬ 50 ਫੀਸਦੀ ਘੱਟ ਹੈ। ਉਨਾਂ ਕਿਹਾ ਕਿ ਲੋਕਾਂ ਨੂੰ ਖੱਜਲ ਖੁਆਰੀ ਤੋਂ ਰਾਹਤ ਦਿਵਾਉਣ ਲਈ ਮੋਟਰ ਵਹੀਕਲ ਡੀਲਰਾਂ ਨੂੰ ਨਵੇਂ ਵਾਹਨ ਦੇ ਮੌਕੇ ’ਤੇ ਰਜਿਸਟਰੇਸ਼ਨ ਲਈ ਪ੍ਰਵਾਨਗੀ ਦੇਣ ਵਾਲੀ ਅਥਾਰਟੀ ਵਜੋਂ ਅਧਿਕਾਰਤ ਕੀਤਾ ਹੈ।

ਸ. ਲਾਲਜੀਤ ਸਿੰਘ ਭੁੱਲਰ ਨੇ ਆਪਣੇ ਸੰਦੇਸ਼ ਵਿੱਚ ਸੂਬੇ ਦੇ ਹੋਰ ਅਹਿਮ ਪ੍ਰੋਜੈਕਟਾਂ ਤੇ ਲੋਕ ਭਲਾਈ ਯੋਜਨਾਵਾਂ ਜਾਣਕਾਰੀ ਦੇਣ ਦੇ ਨਾਲ ਨਾਲ ਜ਼ਿਲਾ ਸੰਗਰੂਰ ਦੇ ਵਿਕਾਸ ਕਾਰਜਾਂ ਬਾਰੇ ਸਾਂਝ ਪਾਉਂਦਿਆਂ ਸ. ਭੁੱਲਰ ਨੇ ਦੱਸਿਆ ਕਿ ਮਸਤੂਆਣਾ ਸਾਹਿਬ ਵਿਖੇ 25 ਏਕੜ ਰਕਬੇ ਵਿੱਚ ਕਰੀਬ 345 ਕਰੋੜ ਦੀ ਲਾਗਤ ਨਾਲ ਬਣਨ ਵਾਲੇ ਸੰਤ ਬਾਬਾ ਅਤਰ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ ਦਾ ਪਹਿਲਾ ਅਕਾਦਮਿਕ ਸੈਸ਼ਨ ਇੱਕ ਅਪ੍ਰੈਲ 2023 ਤੋਂ ਸ਼ੁਰੂ ਕੀਤਾ ਜਾਵੇਗਾ। ਉਨਾਂ ਦੱਸਿਆ ਕਿ ਸੰਗਰੂਰ ਦੇ ਮੌਜੂਦਾ ਸਿਵਲ ਹਸਪਤਾਲ ਨੂੰ 220 ਬਿਸਤਰਿਆਂ ਤੋਂ ਅਪਗ੍ਰੇਡ ਕਰਕੇ 360 ਬਿਸਤਰਿਆਂ ਦਾ ਕੀਤਾ ਜਾਵੇਗਾ। ਸ਼੍ਰੀ ਭੁੱਲਰ ਨੇ ਕਿਹਾ ਕਿ ਸਾਫ਼ ਸੁਥਰੀ ਊਰਜਾ ਦੀ ਦਿਸ਼ਾ ਵਿੱਚ ਠੋਸ ਕਦਮ ਪੁੱਟਦਿਆਂ ਸੰਗਰੂਰ ਜ਼ਿਲੇ ਦੇ ਪਿੰਡ ਭੁਟਾਲ ਕਲਾਂ ਵਿਖੇ ਏਸ਼ੀਆ ਦਾ ਸਭ ਤੋਂ ਵੱਡਾ ਕੰਪਰੈੱਸਡ ਬਾਇਓ ਗੈਸ ਪਲਾਂਟ ਕਾਰਜਸ਼ੀਲ ਹੋ ਗਿਆ ਹੈ। ਉਨਾਂ ਕਿਹਾ ਕਿ ਜ਼ਿਲਾ ਸੰਗਰੂਰ ਵਿਖੇ ਸੈਂਟਰ ਫਾਰ ਐਕਸੀਲੈਂਸ ਫਾਰ ਓਨੀਅਨ ਬਣਾਇਆ ਜਾਵੇਗਾ ਤਾਂ ਜੋ ਕਿਸਾਨਾਂ ਨੂੰ ਪਿਆਜ਼ ਦੀ ਖੇਤੀ ਲਈ ਉਤਸ਼ਾਹਿਤ ਕੀਤਾ ਜਾ ਸਕੇ।

ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਨੇ ਪੁਲਿਸ ਲਾਈਨ ਵਿਖੇ ਐਮ.ਐਲ.ਏ ਸੰਗਰੂਰ ਬੀਬਾ ਨਰਿੰਦਰ ਕੌਰ ਭਰਾਜ, ਐਮ.ਐਲ.ਏ ਲਹਿਰਾ ਸ਼੍ਰੀ ਬਰਿੰਦਰ ਕੁਮਾਰ ਗੋਇਲ ਸਮੇਤ ਸ਼ਹੀਦੀ ਯਾਦਗਾਰ ਵਿਖੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਸਟੇਡੀਅਮ ਵਿਖੇ ਰਾਸ਼ਟਰੀ ਝੰਡਾ ਲਹਿਰਾਉਣ ਉਪਰੰਤ ਪਰੇਡ ਦਾ ਨਿਰੀਖਣ ਕੀਤਾ ਅਤੇ ਮਾਰਚ ਪਾਸਟ ਤਹਿਤ ਵੱਖ-ਵੱਖ ਟੁਕੜੀਆਂ ਤੋਂ ਸਲਾਮੀ ਲਈ। ਸਮਾਗਮ ਦੌਰਾਨ ਕੈਬਨਿਟ ਮੰਤਰੀ ਸ੍ਰੀ ਭੁੱਲਰ ਨੇ ਸੁਤੰਤਰਤਾ ਸੰਗਰਾਮੀਆਂ ਅਤੇ ਉਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕਰਨ ਦੀ ਰਸਮ ਅਦਾ ਕੀਤੀ। ਇਸ ਉਪਰੰਤ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ’ਤੇ ਆਧਾਰਿਤ ਪ੍ਰੋਗਰਾਮ ਦੀ ਪੇਸ਼ਕਾਰੀ ਕੀਤੀ ਗਈ ਜਿਸ ਦਾ ਦਰਸ਼ਕਾਂ ਨੇ ਖੂਬ ਆਨੰਦ ਮਾਣਿਆ। ਸਕੂਲੀ ਵਿਦਿਆਰਥਣਾਂ ਵੱਲੋਂ ਲੋਕ ਨਾਚ ਗਿੱਧੇ ਅਤੇ ਵਿਦਿਆਰਥੀਆਂ ਵਲੋਂ ਪੇਸ਼ ਭੰਗੜਾ ਵਿਸ਼ੇਸ਼ ਖਿੱਚ ਦਾ ਕੇਂਦਰ ਬਣੇ ਰਹੇ।

ਇਸ ਉਪਰੰਤ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਤੇ ਦਿਵਿਆਂਗ ਵਿਅਕਤੀਆਂ ਨੂੰ ਟਰਾਈ ਸਾਈਕਲ ਵੰਡੇ। ਇਸ ਮੌਕੇ ਮੁੱਖ ਮਹਿਮਾਨ ਦੀ ਤਰਫ਼ੋ ਜ਼ਿਲਾ ਸੰਗਰੂਰ ਦੇ ਵੱਖ ਵੱਖ ਖੇਤਰਾਂ ਵਿਚ ਸ਼ਲਾਘਾਯੋਗ ਪ੍ਰਾਪਤੀਆਂ ਦਰਜ ਕਰਨ ਵਾਲੀਆਂ ਸ਼ਖਸੀਅਤਾਂ ਨੂੰ ਜ਼ਿਲਾ ਪੱਧਰੀ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਕੈਬਨਿਟ ਮੰਤਰੀ ਵੱਲੋਂ ਸਕੂਲਾਂ ਦੇ ਵਿਦਿਆਰਥੀਆਂ ਦੀ ਪੇਸ਼ਕਾਰੀ ਤੋਂ ਪ੍ਰਭਾਵਿਤ ਹੁੰਦਿਆਂ ਮਿਤੀ 16 ਅਗਸਤ ਨੂੰ ਉਨਾਂ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਜਿਨਾਂ ਵਲੋਂ ਅੱਜ ਦੇ ਸਮਾਗਮ ਵਿੱਚ ਹਿੱਸਾ ਲਿਆ ਗਿਆ ਸੀ। ਉਨਾਂ ਸਭਿਆਚਾਰਕ ਪ੍ਰੋਗਰਾਮ ਵਿੱਚ ਸ਼ਾਮਲ ਵਿਦਿਆਰਥੀਆਂ ਨੂੰ ਟੀਮ ਪੱਧਰ ’ਤੇ 1100-1100 ਰੁਪਏ ਦੀ ਨਗਦ ਰਾਸ਼ੀ ਵੀ ਮੌਕੇ ’ਤੇ ਹੀ ਪ੍ਰਦਾਨ ਕੀਤੀ। ਇਸ ਮੌਕੇ ਜ਼ਿਲਾ ਪ੍ਰਸ਼ਾਸਨ ਦੀ ਤਰਫੋਂ ਡਿਪਟੀ ਕਮਿਸ਼ਨਰ ਸ਼੍ਰੀ ਜਤਿੰਦਰ ਜੋਰਵਾਲ ਵੱਲੋਂ ਮੁੱਖ ਮਹਿਮਾਨ ਨੂੰ ਸਨਮਾਨਿਤ ਕੀਤਾ ਗਿਆ।

 ਇਸ ਉਪਰੰਤ ਕੈਬਨਿਟ ਮੰਤਰੀ ਵੱਲੋਂ ਮੁਰਾਹ ਬਫੈਲੋ ਪ੍ਰੋਜੈਕਟ ਸਕੀਮ ਅਧੀਨ ਪੰਜ ਪਸ਼ੂ ਪਾਲਕਾਂ ਨੂੰ ਚੈਕ ਵੀ ਵੰਡੇ ਗਏ। ਉਨਾਂ ਨੇ ਨਵੇਂ ਬੁਢਾਪਾ ਪੈਨਸ਼ਨਰਾਂ, ਦਿਵਿਆਂਗ ਵੋਟਰਾਂ, ਸਵੈ ਸਹਾਇਤਾ ਸਮੂਹਾਂ, ਮਗਨਰੇਗਾ ਦੇ ਜੋਬ ਕਾਰਡ ਹੋਲਡਰਾਂ ਨੂੰ ਵੀ ਸਨਮਾਨਿਤ ਕੀਤਾ।

ਇਸ ਮੌਕੇ ਐਮ.ਐਲ.ਏ ਸੰਗਰੂਰ ਬੀਬਾ ਨਰਿੰਦਰ ਕੌਰ ਭਰਾਜ, ਐਮ.ਐਲ.ਏ ਲਹਿਰਾ ਸ਼੍ਰੀ ਬਰਿੰਦਰ ਕੁਮਾਰ ਗੋਇਲ, ਸੀਨੀਅਰ ਆਗੂ ਸ਼੍ਰੀ ਗੁਰਮੇਲ ਸਿੰਘ ਘਰਾਚੋਂ, ਜ਼ਿਲਾ ਤੇ ਸੈਸ਼ਨ ਜੱਜ ਸ਼੍ਰੀ ਰਜਿੰਦਰ ਸਿੰਘ ਰਾਏ ਸਮੇਤ ਸੀਨੀਅਰ ਤੇ ਜੂਨੀਅਰ ਜੱਜ ਸਾਹਿਬਾਨ, ਡਿਪਟੀ ਕਮਿਸ਼ਨਰ ਸ਼੍ਰੀ ਜਤਿੰਦਰ ਜੋਰਵਾਲ, ਐਸ.ਐਸ.ਪੀ ਸ਼੍ਰੀ ਮਨਦੀਪ ਸਿੰਘ ਸਿੱਧੂ, ਏ.ਡੀ.ਸੀ ਅਨਮੋਲ ਸਿੰਘ ਧਾਲੀਵਾਲ, ਏ.ਡੀ.ਸੀ ਵਿਕਾਸ ਵਰਜੀਤ ਵਾਲੀਆ, ਏ.ਡੀ.ਸੀ ਸ਼ਹਿਰੀ ਵਿਕਾਸ ਲਤੀਫ਼ ਅਹਿਮਦ, ਐਸ.ਡੀ.ਐਮ ਚਰਨਜੋਤ ਸਿੰਘ ਵਾਲੀਆ, ਸਹਾਇਕ ਕਮਿਸ਼ਨਰ ਦੇਵਦਰਸ਼ਦੀਪ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪ੍ਰਸ਼ਾਸਨਿਕ ਤੇ ਪੁਲਿਸ ਅਧਿਕਾਰੀ, ਸਿਆਸਤਦਾਨ, ਸਕੂਲੀ ਵਿਦਿਆਰਥੀ, ਅਧਿਆਪਕ ਤੇ ਸ਼ਹਿਰ ਨਿਵਾਸੀ ਵੀ ਹਾਜ਼ਰ ਸਨ।

….

Related posts

पूर्व मुख्यमंत्री के पुत्र कांग्रेस पार्टी में शामिल।

JL News

Walmart Will Rely on Permanent Workers, Not Seasonal Employees

Web1Tech

नवरात्रि में गरबा स्‍थल पर महिला सुरक्षा का रखें विशेष ध्‍यान-डीजीपी ने सभी जिलों के पुलिस अधीक्षकों को दिए निर्देश

JL News
Download Application