बिना केटेगरी

ਜੇਲ੍ਹ ਵਿੱਚ ਕੋਈ ਵੀ ਵਿਅਕਤੀ ਜੇਲ੍ਹ ਅਥਾਰਟੀ ਦੀ ਆਗਿਆ ਤੋਂ ਬਿਨ੍ਹਾਂ ਅੰਦਰ ਨਹੀਂ ਜਾ ਸਕਦਾ-ਜ਼ਿਲ੍ਹਾ ਮੈਜਿਸਟਰੇਟ

ਜ਼ਿਲ੍ਹਾ ਮੈਜਿਸਟਰੇਟ ਨੇ ਮਨਾਹੀ ਦੇ ਹੁਕਮ ਜਾਰੀ ਕੀਤੇ 

ਜੇਐਲ ਨਿਊਜ਼ / JL NEWS
ਗੁਰਦਾਸਪੁਰ(ਪੰਜਾਬ) / 16-09-2022

ਜਨਾਬ ਮੁਹੰਮਦ ਇਸ਼ਫ਼ਾਕ, ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਨੇ ਜਾਬਤਾ ਫੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਇਹ ਹੁਕਮ ਜਾਰੀ ਕੀਤਾ ਹੈ ਕਿ ਕੇਂਦਰੀ ਜੇਲ੍ਹ ਗੁਰਦਾਸਪੁਰ ਵਿੱਚ ਕੋਈ ਵੀ ਵਿਅਕਤੀ ਜੇਲ੍ਹ ਅਥਾਰਟੀ ਦੀ ਆਗਿਆ ਤੋਂ ਬਿਨ੍ਹਾਂ ਅੰਦਰ ਨਹੀਂ ਜਾ ਸਕਦਾ ਅਤੇ ਹਵਾਲਾਤੀਆਂ ਅਤੇ ਕੈਦੀਆਂ ਨਾਲ ਮੁਲਾਕਾਤ ਕਰਨ ਜਾਣ ਸਮੇਂ ਕੋਈ ਵੀ ਵਿਅਕਤੀ ਆਪਣੇ ਨਾਲ ਅਜਿਹੀ ਕੋਈ ਵਸਤੂ, ਹਥਿਆਰ ਆਦਿ ਨਾਲ ਲੈ ਕੇ ਨਹੀਂ ਜਾਵੇਗਾ ਜੋ ਪੰਜਾਬ ਪਿਰਜਨਸ ਰੂਲ-2022 ਜਾਂ ਹੋਰ ਅਜਿਹੇ ਹੋਰ ਕਾਨੂੰਨਾਂ ਤਹਿਤ ਮਨਾਂ ਕੀਤੇ ਗਏ ਹਨ।
ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਇਹ ਹੁਕਮ ਜੇਲ੍ਹ ਦੇ ਅੰਦਰ ਹਵਾਲਾਤੀਆਂ ਤੇ ਕੈਦੀਆਂ ਦੀ ਸੁਰੱਖਿਆ ਦੇ ਨਾਲ ਜੇਲ੍ਹ ਤੋਂ ਬਾਹਰ ਆਮ ਜਨਤਾ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਮਨਾਹੀ ਦੇ ਇਨ੍ਹਾਂ ਹੁਕਮਾਂ ਦੀ ਉਲੰਘਣਾਂ ਕਰਨ ਵਾਲਿਆਂ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਮਨਾਹੀ ਦੇ ਇਹ 14 ਸਤੰਬਰ 2022 ਤੋਂ ਅਗਲੇ ਦੋ ਮਹੀਨਿਆਂ ਤੱਕ ਲਾਗੂ ਰਹਿਣਗੇ।

 

Related posts

मन को धार्मिक विचार धाराओं से जोड़ना हमारा लक्ष्य,, राघव धीर 

JL News

ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਦੁੱਖੀ 20 ਸਾਲਾ ਨੌਜਵਾਨ ਨੇ ਕੀਤੀ ਖੁਦਕੁਸ਼ੀ l

JL News

Malaysian PalmOil Price Erases Gains on Weaker Soyoil

Web1Tech
Download Application